- ਪੰਜਾਬ ਨੂੰ ਵਿਕਾਸ ਦੀ ਬਜਾਏ ਅਰਾਜਕਤਾ, ਗੁੰਡਾਗਰਦੀ, ਲੁੱਟਾਂ-ਖੋਹਾਂ, ਕਤਲ, ਫਿਰੌਤੀਆਂ, ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਵੱਲ ਧੱਕਿਆ: ਇਕਬਾਲ ਸਿੰਘ ਬੱਬਲੀ ਢਿੱਲੋਂ
Facebook
X
WhatsApp

ਲੋਕਤਾਂਤਰਿਕ ਤਰੀਕੇ ਨਾਲ ਨਹੀਂ, ਧੱਕੇਸ਼ਾਹੀ ਨਾਲ ਬਣੀ ਨਗਰ ਨਿਗਮ: ਬਬਲੀ ਢਿੱਲੋਂ

ਧੱਕੇ ਨਾਲ ਬਣੇ ਮੇਅਰ ਪਦਮਜੀਤ ਮਹਿਤਾ ਨੂੰ ਸਵੀਕਾਰ ਨਹੀਂ ਕਰਨਗੇ ਬਠਿੰਡਾ ਦੇ ਲੋਕ

ਕੇਜਰੀਵਾਲ-ਭਗਵੰਤ ਮਾਨ ਦੇ ਬਠਿੰਡਾ ਦੌਰੇ ਦੀ ਆਲੋਚਨਾ ਕਰਦਿਆਂ ਮਹਿਲਾਵਾਂ ਨੂੰ 1000 ਰੁਪਏ ਜਾਰੀ ਕਰਨ ਦੀ ਮੰਗ

ਬਠਿੰਡਾ, 11 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਨਗਰ ਨਿਗਮ ਬਠਿੰਡਾ ਦੇ ਮੇਅਰ ਵਜੋਂ ਮੁੜ ਚੁਣੇ ਗਏ ਪਦਮਜੀਤ ਮਹਿਤਾ ਦੀ ਚੋਣ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਚੋਣ ਲੋਕਤੰਤਰਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕਰਕੇ ਅਤੇ ਕਥਿਤ ਧੱਕੇਸ਼ਾਹੀ ਦੇ ਆਧਾਰ ‘ਤੇ ਕਰਵਾਈ ਗਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਬਲੀ ਢਿੱਲੋਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਸ਼ੁਰੂ ਤੋਂ ਹੀ ਲੋਕਤੰਤਰਕ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ, ਕਈਆਂ ਦੇ ਜ਼ੋਰ ਜ਼ਬਰਦਸਤੀ ਕਾਗਜ ਵਾਪਸ ਕਰਵਾਏ ਗਏ ਅਤੇ ਚੋਣ ਪ੍ਰਕਿਰਿਆ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਧੱਕੇਸ਼ਾਹੀ ਕਰਕੇ ਵੋਟਾਂ ਆਪਣੇ ਹੱਕ ਵਿੱਚ ਭੁਗਤਾਈਆਂ।

ਅਕਾਲੀ ਆਗੂ ਨੇ ਇਹ ਵੀ ਦੋਸ਼ ਲਗਾਇਆ ਕਿ ਵੋਟਾਂ ਦੀ ਗਿਣਤੀ ਸਮੇਂ ਵਿਰੋਧੀ ਪਾਰਟੀਆਂ ਦੇ ਜਿੱਤ ਰਹੇ ਉਮੀਦਵਾਰਾਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਬਹੁਮਤ ਦਾ ਦਾਅਵਾ ਕਰਕੇ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਹੋ ਗਈ ਹੈ, ਪਰ ਇਹ ਜਿੱਤ ਲੋਕਾਂ ਦੇ ਭਰੋਸੇ ਦੀ ਨਹੀਂ, ਸਗੋਂ ਕਥਿਤ ਧਾਂਦਲੀਆਂ ਅਤੇ ਪ੍ਰਸ਼ਾਸਨਿਕ ਦਬਾਅ ਦਾ ਨਤੀਜਾ ਹੈ।
ਬਬਲੀ ਢਿੱਲੋਂ ਨੇ ਕਿਹਾ ਕਿ ਬਠਿੰਡਾ ਦੇ ਲੋਕ ਇਸ ਤਰ੍ਹਾਂ ਦੀ ਪ੍ਰਕਿਰਿਆ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਲੋਕਤੰਤਰ ਦੇ ਘਾਣ ਵਿਰੁੱਧ ਆਪਣੀ ਆਵਾਜ਼ ਉਠਾਉਂਦੇ ਰਹਿਣਗੇ।

ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਬਠਿੰਡਾ ਦੌਰੇ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਗਰੰਟੀਆਂ ਅਤੇ ਵਾਅਦਿਆਂ ‘ਤੇ ਭਰੋਸਾ ਨਹੀਂ ਕਰਦੇ, ਕਿਉਂਕਿ ਸਰਕਾਰ ਆਪਣੇ ਚੋਣੀ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਅਤੇ ਭਗਵੰਤ ਮਾਨ ਸੱਚਮੁੱਚ ਲੋਕਾਂ ਪ੍ਰਤੀ ਗੰਭੀਰ ਹਨ ਤਾਂ ਉਨ੍ਹਾਂ ਨੂੰ ਆਪਣੇ ਬਠਿੰਡਾ ਦੌਰੇ ਦੌਰਾਨ ਮਹਿਲਾਵਾਂ ਨਾਲ ਕੀਤਾ ਗਿਆ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਬਬਲੀ ਢਿੱਲੋਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਇਹ ਰਕਮ ਜਾਰੀ ਕਰਕੇ ਆਪਣੇ ਵਾਅਦਿਆਂ ਪ੍ਰਤੀ ਇਮਾਨਦਾਰੀ ਦਾ ਸਬੂਤ ਦੇਵੇ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਬਠਿੰਡਾ ਦੌਰੇ ਦੌਰਾਨ ਅੱਜ ਤੋਂ ਇਹ ਰਾਸ਼ੀ ਦੇਣੀ ਸ਼ੁਰੂ ਕਰੇ।

newmayornews

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket