ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ 134 ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਨਵੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਗਈ।
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਵਿੱਚ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ।
ਪਾਰਟੀ ਵੱਲੋਂ ਕੁੱਲ 134 ਸਰਗਰਮ ਵਰਕਰਾਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਮਿਹਨਤੀ ਅਤੇ ਸਰਗਰਮ ਵਰਕਰਾਂ ਨੂੰ ਜਥੇਬੰਦੀ ਵਿੱਚ ਮਾਣ-ਸਨਮਾਨ ਦੇਣ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਹੋਣਗੀਆਂ।
ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਵਿੱਚ ਵਰਕਰਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਨਿਯੁਕਤੀਆਂ ਦਾ ਪਾਰਟੀ ਨੂੰ ਫਾਇਦਾ ਮਿਲੇਗਾ।
ਸੀਨੀਅਰ ਵਾਈਸ ਪ੍ਰਧਾਨ
ਜਾਰੀ ਸੂਚੀ ਅਨੁਸਾਰ ਡਾ. ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੁਖਦੇਵ ਸਿੰਘ ਬਰਾੜ, ਵਿਨੋਦ ਕੁਮਾਰ ਬੋਦੀ, ਬਲਵਿੰਦਰ ਸਿੰਘ, ਸੁਖਦੀਪ ਸਿੰਘ ਢਿੱਲੋਂ, ਅਮਨਦੀਪ ਸਿੰਘ ਢਿੱਲੋਂ, ਪਲਵਿੰਦਰ ਸਿੰਘ ਢਿੱਲੋਂ ਸਮੇਤ ਕਈ ਆਗੂਆਂ ਨੂੰ ਸੀਨੀਅਰ ਵਾਈਸ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਵਾਈਸ ਪ੍ਰਧਾਨ
ਇਸੇ ਤਰ੍ਹਾਂ ਹਰਭਜਨ ਸਿੰਘ, ਸੁਰਜੀਤ ਸਿੰਘ ਭੰਮਾ, ਦੁਪਿੰਦਰ ਸਿੰਘ ਢਿੱਲੋਂ, ਕ੍ਰਿਸ਼ਨ ਸਿੰਘ, ਧਰਮ ਸਿੰਘ, ਹਰਨਾਮ ਸਿੰਘ, ਜਸਕਰਨ ਸਿੰਘ ਮਾਨ, ਹਰਦਿਆਲ ਸਿੰਘ ਮਾਨ ਸਮੇਤ ਹੋਰ ਆਗੂਆਂ ਨੂੰ ਵਾਈਸ ਪ੍ਰਧਾਨ ਬਣਾਇਆ ਗਿਆ ਹੈ।
ਜਨਰਲ ਸਕੱਤਰ
ਪਾਰਟੀ ਵੱਲੋਂ ਪਵਨ ਕੁਮਾਰ ਪੰਮਾ, ਗੁਰਪ੍ਰੀਤ ਸਿੰਘ ਬਰਾੜ, ਕੁਲਦੀਪ ਕਟਾਰੀਆ, ਅਜੀਤ, ਹਰਦੇਵ ਸਿੰਘ ਐਨਐਫਐਲ, ਗੁਰਚਰਨ ਸਿੰਘ ਢਿੱਲੋਂ, ਰਾਜਕਰਨ ਸਿੰਘ ਮਾਨ ਸਮੇਤ ਕਈ ਆਗੂਆਂ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਜੁਆਇੰਟ ਸਕੱਤਰ
ਇਸ ਤੋਂ ਇਲਾਵਾ ਯਾਦਵਿੰਦਰ ਸਿੰਘ ਮਾਹਣਾ, ਜਸਵੀਰ ਸਿੰਘ ਪਿੱਥੋ, ਪਵਨਜੀਤ ਪੰਮਾ, ਨੰਦ ਲਾਲ, ਕੁਲਵਿੰਦਰ ਸਿੰਘ ਵੜੈਚ, ਅਜੇ ਸ਼ਰਮਾ, ਅਰੁਣ ਕੁਮਾਰ ਸ਼ਰਮਾ ਸਮੇਤ 11 ਆਗੂਆਂ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਸ਼ਹਿਰੀ ਵਿੱਚ ਆਪਣੀ ਜਥੇਬੰਦਕ ਪਕੜ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਨਵੀਆਂ ਜ਼ਿੰਮੇਵਾਰੀਆਂ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਕਿੰਨਾ ਹੁਲਾਰਾ ਦਿੰਦੀਆਂ ਹਨ।




