ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ

ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ
Facebook
X
WhatsApp

ਨੰਦਗੜ੍ਹ, 15 ਅਗਸਤ 2026: ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (PIT), ਨੰਦਗੜ੍ਹ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਦੇਸ਼-ਭਗਤੀ ਅਤੇ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸੰਸਥਾ ਦੇ ਡਾਇਰੈਕਟਰ ਡਾ. ਦੇਵਾਨੰਦ ਉੱਤਮ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਇਸ ਮੌਕੇ ਅਸਿਸਟੈਂਟ ਡਾਇਰੈਕਟਰ ਡਾ. ਵਿਨੀਤ ਚਾਵਲਾ ਅਤੇ ਐੱਸ.ਐੱਸ.ਡੀ. ਵੂਮੈਨਜ਼ ਇੰਸਟੀਚਿਊਟ ਆਫ਼ ਟੈਕਨਾਲੋਜੀ, ਬਠਿੰਡਾ ਤੋਂ ਲਾਇਬ੍ਰੇਰੀਅਨ ਡਾ. ਕੀਰਤੀ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਝੰਡਾ ਲਹਿਰਾਉਣ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀ ਅਨਮੋਲ ਗਿੱਲ ਨੇ ਮੰਚ ਸੰਚਾਲਨ ਕਰਦਿਆਂ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ ਦਿੱਤਾ। ਵਿਦਿਆਰਥਣ ਸੁਖਦੇਵਪ੍ਰੀਤ ਕੌਰ ਨੇ ਦੇਸ਼-ਭਗਤੀ ਦੀ ਭਾਵਨਾ ਨਾਲ ਭਰਪੂਰ ਕਵਿਤਾ ਪੇਸ਼ ਕੀਤੀ, ਜਦਕਿ ਗੀਤਾ ਕੌਰ ਨੇ ਦੇਸ਼-ਭਗਤੀ ਦਾ ਸੁਰੀਲਾ ਗੀਤ ਗਾਇਆ। ਇਸੇ ਤਰ੍ਹਾਂ ਗੁਰਵੀਰ ਕੌਰ ਨੇ ਹਿੰਦੀ ਗੀਤ ’ਤੇ ਸ਼ਾਨਦਾਰ ਨ੍ਰਿਤ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਉਪਰੰਤ ਡਾਇਰੈਕਟਰ ਡਾ. ਦੇਵਾਨੰਦ ਉੱਤਮ ਅਤੇ ਅਸਿਸਟੈਂਟ ਡਾਇਰੈਕਟਰ ਡਾ. ਵਿਨੀਤ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ, ਆਜ਼ਾਦੀ ਪ੍ਰਾਪਤੀ ਲਈ ਕੀਤੇ ਗਏ ਸੰਘਰਸ਼ ਅਤੇ ਦੇਸ਼ ਪ੍ਰਤੀ ਨੌਜਵਾਨਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਵੱਛਤਾ ਅਤੇ ਸਫ਼ਾਈ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸੰਸਥਾ ਦੇ ਸਮੂਹ ਫੈਕਲਟੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਰਹੇ। ਇਨ੍ਹਾਂ ਵਿੱਚ ਅਕਾਦਮਿਕ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਹਰਮਨਦੀਪ ਕੌਰ, ਅਰਸ਼ਦੀਪ ਕੌਰ, ਦਲਜੀਤ ਕੌਰ, ਜਸ਼ਨਦੀਪ ਕੌਰ, ਗਗਨਦੀਪ ਕੌਰ, ਰਾਜਵੰਤ ਕੌਰ, ਸ਼ਿੰਦਰਪਾਲ ਕੌਰ, ਗੁਰਪ੍ਰਤੀਕ ਸਿੰਘ, ਸਵਰਨ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਰਾਜਪ੍ਰੀਤ ਕੌਰ, ਗੁਰਮੀਤ ਸਿੰਘ ਅਤੇ ਪਿੰਕੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (MRSPTU) ਦੇ ਉਪ-ਕੁਲਪਤੀ ਪ੍ਰੋ. ਡਾ. ਸੰਜੀਵ ਕੁਮਾਰ ਸ਼ਰਮਾ ਨੇ 80ਵੇਂ ਆਜ਼ਾਦੀ ਦਿਵਸ ਦੀਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣੀ ਭੂਮਿਕਾ ਨਿਭਾਉਣ, ਮਿਹਨਤ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਨੂੰ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਸਨਮਾਨ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਆਜ਼ਾਦੀ ਸਿਰਫ਼ ਇੱਕ ਇਤਿਹਾਸਕ ਦਿਹਾੜਾ ਨਹੀਂ, ਸਗੋਂ ਸਾਡੇ ਸਾਰਿਆਂ ਲਈ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਨਿਭਾਉਣ ਦਾ ਮੌਕਾ ਵੀ ਹੈ।

ਪ੍ਰੋਗਰਾਮ ਦੇ ਅਖੀਰ ਵਿੱਚ ਸਾਰੇ ਹਾਜ਼ਰੀਨ ਨੂੰ ਮਿਠਾਈਆਂ ਵੰਡੀਆਂ ਗਈਆਂ ਅਤੇ ਸਮਾਗਮ ਦਾ ਸਫ਼ਲਤਾਪੂਰਵਕ ਸਮਾਪਨ ਕੀਤਾ ਗਿਆ।

kalyantvpunjanb

ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ
ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket