ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ

ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ
Facebook
X
WhatsApp

ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ

ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ
ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ

5 ਸਤੰਬਰ, ਅਧਿਆਪਕ ਦਿਵਸ ਮੌਕੇ ਬਠਿੰਡਾ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲਈ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ’ਤੇ 13 ਅਗਸਤ ਨੂੰ ਤੈਅ ਕੀਤੀ ਮੀਟਿੰਗ ਤੋਂ ਮੁੱਕਰਨ ਦੇ ਦੋਸ਼ ਲਗਾਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਟਕਰਾਅ ਹੋਇਆ ਅਤੇ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੇ ਦੋਸ਼ ਵੀ ਲਗਾਏ ਗਏ।

1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਵੱਲੋਂ ਰਜਿੰਦਰਾ ਕਾਲਜ, ਬਠਿੰਡਾ ਤੋਂ ਸ਼ਹੀਦ ਭਗਤ ਸਿੰਘ ਮੈਦਾਨ ਵੱਲ ਮਾਰਚ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਰਸਤੇ ਵਿੱਚ ਲਗਾਏ ਗਏ ਬੈਰੀਕੇਡ ਤੋੜਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਦੇ ਸਮਾਗਮ ਤੋਂ ਪਹਿਲਾਂ ਆਖਰੀ ਬੈਰੀਕੇਡ ’ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਣਾਅ ਵਧ ਗਿਆ।

ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਬੱਸਾਂ ਰਾਹੀਂ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ।

ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ 4 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ 13 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ।

ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ
ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ

ਪਰ ਆਗੂਆਂ ਦੇ ਮੁਤਾਬਕ ਇਹ ਮੀਟਿੰਗ ਨਾ ਹੋਣ ਕਾਰਨ ਉਨ੍ਹਾਂ ਵਿੱਚ ਸਰਕਾਰ ਪ੍ਰਤੀ ਰੋਸ ਹੋਰ ਵਧ ਗਿਆ ਹੈ।

ਆਗੂਆਂ ਨੇ ਕਿਹਾ ਕਿ ਪੀ.ਐੱਚ.ਡੀ. ਤੱਕ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਆਪਣੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 1158 ਪਰਿਵਾਰਾਂ ਦਾ ਭਵਿੱਖ ਇਸ ਮਾਮਲੇ ਨਾਲ ਜੁੜਿਆ ਹੋਇਆ ਹੈ।

ਫਰੰਟ ਦੀ ਮੁੱਖ ਮੰਗ ਹੈ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਵਿਸ਼ੇਸ਼ ਐਕਟ ਲਿਆ ਕੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਕਾਨੂੰਨੀ ਤੌਰ ’ਤੇ ਸੁਰੱਖਿਅਤ ਕਰੇ।

ਡਾ. ਪਰਮਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਚਾਹੇ ਤਾਂ ਕਾਨੂੰਨ ਬਣਾ ਕੇ ਇਸ ਮਸਲੇ ਦਾ ਠੋਸ ਹੱਲ ਕੱਢ ਸਕਦੀ ਹੈ।

ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ
ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ

ਉਨ੍ਹਾਂ ਉੱਚੇਰੀ ਸਿੱਖਿਆ ਵਿਭਾਗ ਦੇ ਰਵੱਈਏ ’ਤੇ ਵੀ ਸਵਾਲ ਚੁੱਕੇ ਅਤੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਉੱਥੇ ਹੀ ਡਾ. ਕਰਮਜੀਤ ਸਿੰਘ ਅਤੇ ਪ੍ਰੋ. ਪ੍ਰਿਤਪਾਲ ਸਿੰਘ ਨੇ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ 13 ਅਗਸਤ ਦੀ ਮੀਟਿੰਗ ਤੋਂ ਮੁੱਕਰਨਾ ਸਰਕਾਰ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਦਾ ਹੈ।

ਫਰੰਟ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਵਿਧਾਨ ਸਭਾ ਵਿੱਚ ਐਕਟ ਨਾ ਲਿਆਂਦਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ
ਬਠਿੰਡਾ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਤਿੱਖਾ ਪ੍ਰਦਰਸ਼ਨ, ਪੁਲਿਸ ਨਾਲ ਟਕਰਾਅ

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket