ਬਠਿੰਡਾ ’ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ

ਬਠਿੰਡਾ ’ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ
Facebook
X
WhatsApp

ਬਠਿੰਡਾ ’ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ

 

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਮਾਲ ਹਲਕਾ ਚਾਉਕੇ, ਤਹਿਸੀਲ ਮੌੜ, ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਕਾਰਵਾਈ ਜ਼ਿਲ੍ਹਾ ਬਰਨਾਲਾ ਦੇ ਪਿੰਡ ਠੀਕਰੀਵਾਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਅਤੇ ਭੈਣ ਨਾਲ ਮਿਲ ਕੇ ਸਾਲ 2002 ਵਿੱਚ ਪਿੰਡ ਚਾਉਕੇ ਵਿਖੇ ਜ਼ਮੀਨ ਖਰੀਦੀ ਸੀ। ਪਰ ਹਾਲ ਹੀ ਵਿੱਚ ਪਤਾ ਲੱਗਿਆ ਕਿ ਮਾਲ ਰਿਕਾਰਡ ਵਿੱਚ ਅਜੇ ਵੀ ਪਿਛਲੇ ਮਾਲਕ ਦਾ ਨਾਮ ਦਰਜ ਸੀ।

ਇਸ ਗਲਤੀ ਨੂੰ ਠੀਕ ਕਰਵਾਉਣ ਲਈ ਜਦੋਂ ਸ਼ਿਕਾਇਤਕਰਤਾ ਨੇ ਸਬੰਧਤ ਪਟਵਾਰੀ ਮਨਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੂੰ ਆਪਣੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨਾਲ ਗੱਲ ਕਰਨ ਲਈ ਕਿਹਾ ਗਿਆ।

ਵਿਜੀਲੈਂਸ ਦੇ ਬੁਲਾਰੇ ਮੁਤਾਬਕ, ਦੋਸ਼ ਹੈ ਕਿ ਰਿਕਾਰਡ ਵਿੱਚ ਸੋਧ ਕਰਨ ਬਦਲੇ ਪਹਿਲਾਂ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਬਾਅਦ ਵਿੱਚ ਕਥਿਤ ਤੌਰ ’ਤੇ 1 ਲੱਖ 40 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋਇਆ ਅਤੇ ਪਹਿਲਾਂ 2 ਹਜ਼ਾਰ ਰੁਪਏ ਲਏ ਗਏ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਦੀ ਬਜਾਏ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ।

ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕਾਰਵਾਈ ਕਰਦਿਆਂ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਮਾਮਲੇ ਵਿੱਚ ਮੁਲਜ਼ਮ ਪ੍ਰਿਤਪਾਲ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket