ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
Facebook
X
WhatsApp

ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।

ਇਹ ਸਮਾਗਮ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਮਿਸ ਰਾਜਪਾਲ ਕੌਰ ਅਤੇ ਐਨ.ਐਸ.ਐਸ. ਯੂਨਿਟਾਂ ਵੱਲੋਂ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਕੀਤੀ ਗਈ। ਇਸ ਮੌਕੇ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਯਾਦਵੀ ਨੇ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਖੇਡਾਂ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਬਾਅਦ ਵਿਦਿਆਰਥਣਾਂ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਣਾਈ ਰੱਖਣ ਦੀ ਸਹੁੰ ਵੀ ਚੁਕਵਾਈ ਗਈ।

ਖੇਡ ਦਿਵਸ ਮੌਕੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ 100 ਮੀਟਰ ਦੌੜ, 200 ਮੀਟਰ ਰਿਲੇਅ ਰੇਸ, ਸ਼ੌਟ ਪੁੱਟ, ਮੱਕੜੀ ਰੇਸ, ਰੱਸਾ ਕਸ਼ੀ ਅਤੇ ਦਿਮਾਗੀ ਖੇਡਾਂ ਸ਼ਾਮਲ ਰਹੀਆਂ।

200 ਮੀਟਰ ਰਿਲੇਅ ਰੇਸ ਵਿੱਚ ਜਸ਼ਨਪ੍ਰੀਤ ਕੌਰ ਨੇ ਪਹਿਲਾ, ਦਿਵਿਆ ਨੇ ਦੂਜਾ ਅਤੇ ਸੀਮਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ।

ਉਥੇ ਹੀ ਸ਼ੌਟ ਪੁੱਟ ਮੁਕਾਬਲੇ ਵਿੱਚ ਵਨੀਤਾ ਨੇ ਪਹਿਲਾ, ਚਾਂਦਨੀ ਕੁਮਾਰੀ ਨੇ ਦੂਜਾ ਅਤੇ ਜਸ਼ਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਖੇਡ ਦਿਵਸ ਵਿੱਚ ਕਰੀਬ 150 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਾਲਜ ਪ੍ਰਿੰਸੀਪਲ ਵੱਲੋਂ ਉਨ੍ਹਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਾਲਜ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸਫਲਤਾਪੂਰਵਕ ਖੇਡ ਦਿਵਸ ਕਰਵਾਉਣ ਲਈ ਮੁਬਾਰਕਬਾਦ ਦਿੱਤੀ।

ਖੇਡਾਂ ਸਿਰਫ਼ ਮੁਕਾਬਲਾ ਨਹੀਂ, ਸਗੋਂ ਤੰਦਰੁਸਤ ਜੀਵਨ ਅਤੇ ਮਜ਼ਬੂਤ ਸ਼ਖ਼ਸੀਅਤ ਦੀ ਨੀਂਹ ਵੀ ਹਨ

kalyantvpunjab

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket