ਬਠਿੰਡਾ: ਮਾਡਲ ਟਾਊਨ ਫੇਜ਼-1 ਵਿੱਚ ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ: ਮਾਡਲ ਟਾਊਨ ਫੇਜ਼-1 ਵਿੱਚ ਭੇਦਭਰੇ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਮਿਲੀ
Facebook
X
WhatsApp

ਬਠਿੰਡਾ: ਮਾਡਲ ਟਾਊਨ ਫੇਜ਼-1 ਵਿੱਚ ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ

 

ਬਠਿੰਡਾ ਦੇ ਮਾਡਲ ਟਾਊਨ ਫੇਜ਼-1, ਰਿੰਗ ਰੋਡ ‘ਤੇ ਪਾਣੀ ਵਾਲੀਆਂ ਡਿੱਗੀਆਂ ਨੇੜੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਅਤੇ ਸਹਾਰਾ ਜਨ ਸੇਵਾ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਸਹਾਰਾ ਜਨ ਸੇਵਾ ਦੇ ਮੈਂਬਰ ਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਨੂੰ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਇਸ ਦੌਰਾਨ ਥਾਣਾ ਸਿਵਲ ਲਾਈਨ ਦੇ ਐਸਐਚਓ ਰਵਿੰਦਰ ਸਿੰਘ ਵੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 23 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਉਸ ਕੋਲੋਂ ਕੋਈ ਸ਼ਨਾਖਤੀ ਦਸਤਾਵੇਜ਼ ਮਿਲਿਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਸੰਭਵ ਤੌਰ ‘ਤੇ ਨਸ਼ਾ ਕਰਨ ਵਾਲਾ ਨੌਜਵਾਨ ਹੋ ਸਕਦਾ ਹੈ, ਪਰ ਇਸ ਸਬੰਧੀ ਅਜੇ ਤੱਕ ਪੁਲਿਸ ਵੱਲੋਂ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਲਾਸ਼ ਕਈ ਦਿਨ ਪੁਰਾਣੀ ਹੋਣ ਕਾਰਨ ਪਹਿਚਾਣ ਕਰਨ ਵਿੱਚ ਵੀ ਮੁਸ਼ਕਲ ਆ ਰਹੀ ਹੈ।

ਪੁਲਿਸ ਨੇ ਮ੍ਰਿਤਕ ਦੀ ਪਹਿਚਾਣ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਰੱਖੀ ਹੋਈ ਹੈ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket