ਬੱਚਾ ਗੋਦ ਲੈਣਾ ਚਾਹੁੰਦੇ ਹਨ ਉਹ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਅਰਜ਼ੀ ਦੇ ਸਕਦੇ ਹਨ

ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
Facebook
X
WhatsApp

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ
ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
ਬਾਲ ਭਲਾਈ ਕਮੇਟੀ ਦੇ ਕੰਮ ਦੀ ਕੀਤੀ ਸਮੀਖਿਆ ਬੈਠਕ

ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਜਿਲ੍ਹਾ ਬਠਿੰਡਾ ਵਿੱਚ ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗੋਦ ਲੈਣ ਦੀਆਂ ਸੇਵਾਵਾਂ ਅਤੇ ਪ੍ਰਕਿਰਿਆਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਸ ਵਿੱਚ ਹੋਰ ਸੁਧਾਰ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ ਦੋ ਗੋਦ ਲੈਣ ਦੀਆਂ ਏਜੰਸੀਆਂ ਸ਼੍ਰੀ ਅਨੰਤ ਅਨਾਥ ਆਸ਼ਰਮ ਨਥਾਣਾ ਅਤੇ ਰੈਡ ਕਰਾਸ ਅਡਾਪਸ਼ਨ ਏਜੰਸੀ ਮੁੱਖ ਤੌਰ ’ਤੇ ਕੰਮ ਕਰ ਰਹੀਆਂ ਹਨ। ਸਾਲ 2016 ਤੋਂ ਲੈ ਕੇ ਹੁਣ ਤੱਕ ਕੁੱਲ 48 ਬੱਚਿਆਂ ਨੂੰ ਜੂਵੈਨਾਈਲ ਜਸਟਿਸ ਐਕਟ ਦੇ ਅਨੁਸਾਰ ਗੋਦ ਦਿੱਤਾ ਗਿਆ ਹੈ, ਜੋ ਕਿ ਬੱਚਿਆਂ ਦੀ ਭਲਾਈ ਵੱਲ ਇੱਕ ਵਧੀਆ ਕਦਮ ਹੈ। ਅੰਕੜਿਆਂ ਅਨੁਸਾਰ 30 ਲੜਕੀਆਂ ਵਿੱਚੋਂ 20 ਨੂੰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਤੇ 10 ਨੂੰ ਇੰਟਰ-ਕੰਟਰੀ ਗੋਦ ਤਹਿਤ ਸਪੇਨ, ਯੂ.ਐਸ.ਏ, ਇਟਲੀ, ਕੈਨੇਡਾ ਅਤੇ ਦੁਬਈ ਵਰਗੇ ਦੇਸ਼ਾਂ ਵਿੱਚ ਗੋਦ ਦਿੱਤਾ ਗਿਆ। ਇਸ ਤੋਂ ਇਲਾਵਾ 11 ਲੜਕਿਆਂ ਨੂੰ ਭਾਰਤ ਵਿੱਚ ਅਤੇ 2 ਨੂੰ ਵਿਦੇਸ਼ਾਂ (ਇਟਲੀ ਅਤੇ ਯੂ.ਐਸ.ਏ) ਵਿੱਚ ਗੋਦ ਦਿੱਤਾ ਗਿਆ। ਰਿਲੇਟਿਵ ਅਡਾਪਸ਼ਨ ਤਹਿਤ ਵੀ 3 ਬੱਚਿਆਂ ਨੂੰ ਭਾਰਤ ਅਤੇ 2 ਨੂੰ ਯੂ.ਐਸ.ਏ ਵਿੱਚ ਗੋਦ ਦਿੱਤਾ ਗਿਆ, ਜਿਸ ਨਾਲ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਵਿਸ਼ਵਾਸਯੋਗਤਾ ਦਰਸਾਈ ਗਈ।
ਡਿਪਟੀ ਕਮਿਸ਼ਨਰ ਵੱਲੋਂ ਚਾਹਵਾਨ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਵੀ ਬੱਚਾ ਗੋਦ ਲੈਣਾ ਚਾਹੁੰਦੇ ਹਨ ਉਹ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇ ਸਕਦੇ ਹਨ ਜਾਂ ਜਿਲ੍ਹਾ ਬਾਲ ਸੁਰੱਖਿਆ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਇਸ ਦੇ ਨਾਲ ਹੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਕਮੇਟੀ ਦੇ ਯੋਗ ਕੇਸਾਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਬਾਲ ਭਲਾਈ ਕਮੇਟੀ ਦੇ ਕੰਮ ਦੀ ਵੀ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਵਨੀਤ ਕੌਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੁੱਲ 66 ਕੇਸਾਂ ’ਤੇ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਹਰ ਕੇਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜੇ ਕਿਸੇ ਵੀ ਕੇਸ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਤੁਰੰਤ ਜਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਚੇਅਰਮੈਨ ਬਿਕਰਮਜੀਤ ਸਿੰਘ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਰਾਜਵਿੰਦਰ ਸਿੰਘ, ਬਿੱਕਰ ਸਿੰਘ, ਰਾਕੇਸ਼ ਕੁਮਾਰ, ਐਸ.ਐਲ. ਲਾਤਿਕਾ, ਅਮਨ ਅਰੋੜਾ, ਮੋਹਿਤ ਬਾਂਸਲ (ਐਡਵੋਕੇਟ) ਆਦਿ ਹਾਜ਼ਰ ਸਨ।

http://kalyantvpunjab.in

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket