ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਮੇਅਰ ਪਦਮਜੀਤ ਮਹਿਤਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਮੇਅਰ ਪਦਮਜੀਤ ਸਿੰਘ ਮਹਿਤਾ
Facebook
X
WhatsApp

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਮੇਅਰ ਪਦਮਜੀਤ ਸਿੰਘ ਮਹਿਤਾ

*ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ, ਤੀਰਥ ਯਾਤਰੀਆਂ ਲਈ ਪੂਰੇ ਪ੍ਰਬੰਧ : ਅਮਰਦੀਪ ਸਿੰਘ ਰਾਜਨ*

ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ, ਤੀਰਥ ਯਾਤਰੀਆਂ ਲਈ ਪੂਰੇ ਪ੍ਰਬੰਧ
ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ, ਤੀਰਥ ਯਾਤਰੀਆਂ ਲਈ ਪੂਰੇ ਪ੍ਰਬੰਧ

*ਨੇੜੇ ਡੀ.ਡੀ.ਮਿੱਤਲ ਟਾਵਰ ਅਤੇ ਲਾਲ ਸਿੰਘ ਨਗਰ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ*

ਬਠਿੰਡਾ, 18 ਜੂਨ :

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵਲੋਂ ਨੇੜੇ ਡੀ.ਡੀ. ਮਿੱਤਲ ਟਾਵਰ ਅਤੇ ਲਾਲ ਸਿੰਘ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਮੇਅਰ ਪਦਮਜੀਤ ਸਿੰਘ ਮਹਿਤਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਮੇਅਰ ਪਦਮਜੀਤ ਸਿੰਘ ਮਹਿਤਾ

ਇਸ ਦੌਰਾਨ ਸ. ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket