ਮੌੜ ਵਿਖੇ ਮਹਿਲਾਵਾਂ ਲਈ ਲਗਾਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ

ਮੌੜ ਵਿਖੇ ਮਹਿਲਾਵਾਂ ਲਈ ਲਗਾਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ
Facebook
X
WhatsApp

ਮੌੜ ਵਿਖੇ ਮਹਿਲਾਵਾਂ ਲਈ ਲਗਾਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ

ਮੌੜ ਵਿਖੇ ਮਹਿਲਾਵਾਂ ਲਈ ਲਗਾਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ
ਮੌੜ ਵਿਖੇ ਮਹਿਲਾਵਾਂ ਲਈ ਲਗਾਈ ਵਿਸ਼ੇਸ਼ ਲੋਕ ਅਦਾਲਤ ਨੂੰ ਮਿਲਿਆ ਭਰਵਾਂ ਹੁੰਗਾਰਾ

 

ਮੌੜ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਨਾਲ ਸਬੰਧਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ।

ਉੱਪ ਮੰਡਲ ਮੈਜਿਸਟ੍ਰੇਟ ਦਫ਼ਤਰ ਮੌੜ ਵਿਖੇ ਲਗਾਈ ਗਈ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਮਹਿਲਾਵਾਂ ਨਾਲ ਸਬੰਧਤ ਵਿਆਹ-ਸ਼ਾਦੀ ਦੇ ਮਾਮਲਿਆਂ ਤੋਂ ਇਲਾਵਾ ਹੋਰਨਾਂ ਝਗੜਿਆਂ ਨਾਲ ਜੁੜੇ ਕੁੱਲ 125 ਕੇਸ ਪ੍ਰਾਪਤ ਹੋਏ।

ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਮਾਮਲਿਆਂ ਦਾ ਨਿਪਟਾਰਾ ਮੌਕੇ ’ਤੇ ਹੀ ਕਰ ਦਿੱਤਾ ਗਿਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਮਕਸਦ ਮਹਿਲਾਵਾਂ ਨਾਲ ਸਬੰਧਤ ਝਗੜਿਆਂ ਅਤੇ ਵੱਖ-ਵੱਖ ਮਾਮਲਿਆਂ ਦਾ ਤੁਰੰਤ ਅਤੇ ਆਪਸੀ ਸਹਿਮਤੀ ਨਾਲ ਹੱਲ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਕਈ ਵਾਰ ਮਹਿਲਾਵਾਂ ਆਪਣੇ ਨਾਲ ਹੋ ਰਹੇ ਸ਼ੋਸ਼ਣ ਜਾਂ ਸਮੱਸਿਆਵਾਂ ਬਾਰੇ ਜਾਣਕਾਰੀ ਦੇਣ ਵਿੱਚ ਅਸਮਰੱਥ ਮਹਿਸੂਸ ਕਰਦੀਆਂ ਹਨ। ਇਸੇ ਲਈ ਕਮਿਸ਼ਨ ਵੱਲੋਂ ਖੁਦ ਮਹਿਲਾਵਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕੱਢਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਵਿਸ਼ੇਸ਼ ਲੋਕ ਅਦਾਲਤ ਰਾਹੀਂ ਮਹਿਲਾਵਾਂ ਨੂੰ ਆਪਣੇ ਮਸਲੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਸਹਾਇਤਾ ਤੇ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

ਮੈਡਮ ਰਾਜ ਲਾਲੀ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਹਿਲਾ ਨਾਲ ਸਬੰਧਤ ਕੋਈ ਮਸਲਾ ਜਾਂ ਵਿਵਾਦ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ ਤੱਕ ਆਪਣੀ ਪਹੁੰਚ ਜ਼ਰੂਰ ਕਰਨ।

ਇਸ ਮੌਕੇ ਕਮਿਸ਼ਨ ਵੱਲੋਂ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਮੱਸਿਆਵਾਂ ਦੇ ਹੱਲ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਗਿਆ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket