ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Facebook
X
WhatsApp

ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

25 ਅਕਤੂਬਰ ਨੂੰ ਧੂਰੀ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ

ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਮੁਲਾਜ਼ਮਾਂ ਦਾ ਦੋਸ਼ ਹੈ ਕਿ 15 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਦੀਵਾਲੀ ਤੋਂ ਪਹਿਲਾਂ ਜੁਆਇਨਿੰਗ ਪੱਤਰ ਜਾਰੀ ਕਰਨ ਸਬੰਧੀ ਸਹਿਮਤੀ ਬਣੀ ਸੀ, ਪਰ ਹੁਣ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ, ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਮੰਗ ਕੀਤੀ ਗਈ ਕਿ ਸਬੰਧਤ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ-2026 ਤਹਿਤ ਬਿਨਾਂ ਸ਼ਰਤ ਤੁਰੰਤ ਜੁਆਇਨਿੰਗ ਪੱਤਰ ਜਾਰੀ ਕੀਤੇ ਜਾਣ।

ਇਸ ਤੋਂ ਇਲਾਵਾ ਘੱਟੋ-ਘੱਟ ਉਜਰਤਾਂ ਤੈਅ ਕਰਨ ਸਮੇਂ 15ਵੀਂ ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਸ਼ਾਮਲ ਕਰਨ ਅਤੇ ਮੁਲਾਜ਼ਮਾਂ ਨੂੰ ਈ.ਪੀ.ਐੱਫ. ਤੇ ਈ.ਐੱਸ.ਆਈ. ਵਰਗੀਆਂ ਸਹੂਲਤਾਂ ਦੇਣ ਦੀ ਮੰਗ ਵੀ ਕੀਤੀ ਗਈ।

ਇਸ ਮੌਕੇ ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 25 ਅਕਤੂਬਰ 2026 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀ ਕਦਮ ਚੁੱਕਦੀ ਹੈ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket