ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ
ਮਾਨਯੋਗ ਰਾਜਪਾਲ ਸਾਹਿਬ, ਪੰਜਾਬ ਰਾਜ (ਰਾਹੀਂ: ਡਿਪਟੀ ਕਮਿਸ਼ਨਰ ਸਾਹਿਬ, ਬਠਿੰਡਾ)
ਪੰਜਾਬ ਨਾਲ ਸੰਬੰਧਤ ਬਹੁਤ ਹੀ ਜ਼ਰੂਰੀ ਮੁੱਦਿਆਂ ਬਾਰੇ ਯਾਦ ਪੱਤਰ।
*1. ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026 ਵਿੱਚ ਸੋਧ*
ਦੋਸ਼ ਲਗਾਇਆ ਗਿਆ ਹੈ ਕਿ ਇਹ ਕਾਨੂੰਨ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੀ ਸਲਾਹ ਲਏ ਬਿਨਾਂ ਕਾਹਲੀ ਵਿੱਚ ਪਾਸ ਕੀਤਾ ਗਿਆ ਹੈ, ਜਿਸ ਨਾਲ ਵਿਵਾਦ ਅਤੇ ਸ਼੍ਰੋਮਣੀ ਕਮੇਟੀ (SGPC) ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਪੈਦਾ ਹੋਇਆ ਹੈ। ਇਸ ਕਾਨੂੰਨ ਵਿੱਚ ਸੁਧਾਰ ਕੀਤਾ ਜਾਵੇ ਤਾਂ ਜੋ ਸੇਵਾ ਸੰਭਾਲ ਕਰਨ ਵਾਲਿਆਂ ਨੂੰ ਦੋਸ਼ੀਆਂ ਦੇ ਬਰਾਬਰ ਨਾ ਖੜ੍ਹਾ ਕੀਤਾ ਜਾਵੇ ਅਤੇ ਧਾਰਮਿਕ ਖੇਤਰ ਵਿੱਚ ਸਰਕਾਰੀ ਦਖਲਅੰਦਾਜ਼ੀ ਬੰਦ ਹੋਵੇ।
*2. ਜੂਨ 1984 ਦੇ ਘੱਲੂਘਾਰੇ ਦੀ ਜਾਂਚ*
ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੀ ਨਿੰਦਾ।
* **ਮੰਗ:** ਭਾਰਤ ਸਰਕਾਰ ਇਸ ਸਾਕਾ ਲਈ ਪਾਰਲੀਮੈਂਟ ਵਿੱਚ ਮਾਫ਼ੀ ਮੰਗੇ, ਇੰਦਿਰਾ ਗਾਂਧੀ ਨੂੰ ਦਿੱਤਾ ‘ਭਾਰਤ ਰਤਨ’ ਵਾਪਸ ਲਿਆ ਜਾਵੇ, ਅਤੇ ਦਿੱਲੀ ਦੇ ਇੰਦਿਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਬਦਲ ਕੇ
**ਸ੍ਰੀ ਗੁਰੂ ਤੇਗ ਬਹਾਦਰ ਜੀ** ਦੇ ਨਾਮ ‘ਤੇ ਰੱਖਿਆ ਜਾਵੇ।
*3. ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ**
* **ਮੁੱਦਾ:** 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਮੌੜ ਬੰਬ ਧਮਾਕੇ ਵਿੱਚ ਨਾਮਜ਼ਦ ਦੋਸ਼ੀਆਂ (ਡੇਰਾ ਸਿਰਸਾ ਮੁਖੀ ਅਤੇ ਹੋਰਾਂ) ਨੂੰ ਅਜੇ ਤੱਕ ਸਖ਼ਤ ਸਜ਼ਾਵਾਂ ਨਾ ਮਿਲਣ ‘ਤੇ ਨਾਰਾਜ਼ਗੀ।
ਇਹਨਾਂ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਗਠਿਤ ਕੀਤੀਆਂ ਜਾਣ ਅਤੇ ਗਵਾਹਾਂ ਦੀ ਸੁਰੱਖਿਆ ਲਈ ਕੇਸ ਪੰਜਾਬ ਤੋਂ ਬਾਹਰਲੀਆਂ ਸਟੇਟਾਂ ਵਿੱਚ ਤਬਦੀਲ ਕੀਤੇ ਜਾਣ।
*4. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ**
2011 ਤੋਂ ਬਾਅਦ ਐਸ.ਜੀ.ਪੀ.ਸੀ. ਦੀਆਂ ਆਮ ਚੋਣਾਂ ਨਾ ਹੋਣ ਕਾਰਨ ਸੰਸਥਾ ਉੱਤੇ ਇੱਕੋ ਪਰਿਵਾਰ ਦੇ ਸਿਆਸੀ ਕਬਜ਼ੇ ਦਾ ਦੋਸ਼।
* **ਮੰਗ:** ਲੋਕਤੰਤਰੀ ਅਤੇ ਨਿਰਪੱਖ ਤਰੀਕੇ ਨਾਲ ਤੁਰੰਤ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਰਵਾਈਆਂ ਜਾਣ।
*5. ਬੰਦੀ ਸਿੱਖਾਂ ਦੀ ਰਿਹਾਈ**
ਕਈ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਹੁਣ ਬਜ਼ੁਰਗ ਹੋ ਚੁੱਕੇ ਹਨ ਮਨੁੱਖੀ ਅਧਿਕਾਰਾਂ ਦੀ ਪਾਲਣਾ ਕਰਦਿਆਂ ਸਾਰੇ ਬੰਦੀ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
*6. ਕਿਸਾਨੀ ਮਸਲਿਆਂ ਦਾ ਹੱਲ**
* ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕੀਤੇ ਜਾਣ।
* ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (**MSP**) ਦੀ ਕਾਨੂੰਨੀ ਗਾਰੰਟੀ ਅਤੇ ਫ਼ਸਲੀ ਭਿੰਨਤਾ ਲਿਆਂਦੀ ਜਾਵੇ।
* ਖੇਤੀ ਨਾਲ ਸੰਬੰਧਿਤ ਉਦਯੋਗ ਲਗਾਏ ਜਾਣ।
* ਦਰਿਆਈ ਪਾਣੀਆਂ ਉੱਤੇ ਪੰਜਾਬ ਦੇ ਖੇਤਾਂ ਦਾ ਪਹਿਲਾ ਹੱਕ ਬਹਾਲ ਹੋਵੇ ਅਤੇ ਨਹਿਰੀ ਪਾਣੀ ਹਰ ਟੇਲ ਤੱਕ ਪਹੁੰਚਾਇਆ ਜਾਵੇ।
* ਖੇਤੀ ਵਪਾਰ ਲਈ *
*ਵਾਹਗਾ ਬਾਰਡਰ** ਖੋਲ੍ਹਿਆ ਜਾਵੇ ਅਤੇ ਫ਼ਸਲੀ ਬੀਮਾ ਲਾਜ਼ਮੀ ਕੀਤਾ ਜਾਵੇ।
*7. ਮਜ਼ਦੂਰ ਵਰਗ ਅਤੇ ਉਦਯੋਗ**
ਖੇਤ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾਣ, ਸਸਤੇ ਘਰ ਦਿੱਤੇ ਜਾਣ ਅਤੇ ਮਨਰੇਗਾ ਤਹਿਤ ਸਾਲ ਭਰ ਕੰਮ ਦਿੱਤਾ ਜਾਵੇ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੇ ਬੀਮਾਰ/ਘਾਟੇ ਵਿੱਚ ਚੱਲ ਰਹੇ ਉਦਯੋਗਾਂ ਨੂੰ ਬਚਾਉਣ ਲਈ ਕਰਜ਼ੇ ਮੁਆਫ਼ ਕੀਤੇ ਜਾਣ।
*8. ਪੰਜਾਬੀ ਬੋਲਦੇ ਇਲਾਕੇ ਸ਼ਾਮਲ ਕਰਨਾ**
ਨਵੰਬਰ 1966 ਵਿੱਚ ਪੰਜਾਬ ਦੇ ਪੁਨਰ ਗਠਨ (ਸੂਬਾ ਵੰਡ) ਵੇਲੇ ਪੰਜਾਬੀ ਬੋਲਦੇ ਇਲਾਕੇ ਬਾਹਰ ਰੱਖੇ ਗਏ ਸਨ। 60 ਸਾਲ ਪਹਿਲਾਂ ਹੋਈ ਇਸ ਇਤਿਹਾਸਕ ਗਲਤੀ ਨੂੰ ਸੁਧਾਰ ਕੇ ਉਹ ਇਲਾਕੇ ਮੁੜ ਪੰਜਾਬ ਵਿੱਚ ਸ਼ਾਮਲ ਕੀਤੇ ਜਾਣ।
*9. ਦਰਿਆਈ ਪਾਣੀ ਅਤੇ ਬਿਜਲੀ ਪ੍ਰੋਜੈਕਟ**
ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਪੰਜਾਬ ਦਾ ਹੱਕ ਮੰਨਿਆ ਜਾਵੇ ਅਤੇ ਰਾਜਸਥਾਨ ਤੇ ਹਰਿਆਣਾ ਨੂੰ ਦਿੱਤੇ ਜਾ ਰਹੇ ਪਾਣੀ ਦੀ ਕੀਮਤ 1966 ਤੋਂ ਵਸੂਲ ਕੀਤੀ ਜਾਵੇ। ਬਿਜਲੀ ਡੈਮਾਂ ਦਾ ਕੰਟਰੋਲ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਹਵਾਲੇ ਕੀਤਾ ਜਾਵੇ
**10. ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ਖੋਲ੍ਹਣਾ**
ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਇਆ ਲਾਂਘਾ ਪਿਛਲੇ ਲੰਮੇ ਸਮੇਂ ਤੋਂ ਬੰਦ ਹੈ।
ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ।




