ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਬਠਿੰਡਾ DC ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਬਠਿੰਡਾ DC ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ
Facebook
X
WhatsApp

ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਬਠਿੰਡਾ DC ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ

 

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 10 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੇ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 10 ਅਗਸਤ ਨੂੰ ਬਠਿੰਡਾ ਦੇ ਡੀਸੀ ਦਫ਼ਤਰ ਸਾਹਮਣੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਤੌਰ ’ਤੇ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਸੋਧ ਬਿੱਲ ਰੱਦ ਕਰਨ, ਬੀਜ ਸੋਧ ਬਿੱਲ ਰੱਦ ਕਰਨ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ।

ਮੀਟਿੰਗ ਵਿੱਚ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸੰਗਾਰਾ ਸਿੰਘ ਮਾਨ, ਬੀਕੇਯੂ ਡਕੌਂਦਾ ਧਨੇਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਪੂਲੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਸਰਬ ਧਾਲੀਵਾਲ, ਬੀਕੇਯੂ ਏਕਤਾ ਮਾਲਵਾ ਦੇ ਹਰਵਿੰਦਰ ਸਿੰਘ ਬੱਲੋ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

kalyantvpunjabhttps://youtu.be/RX6F_8dwsMc

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket