25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ OPD ਸੇਵਾ ਬੰਦ ਰੱਖੀ ਜਾਵੇਗੀ।

ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਨੇ ਐਲਾਨ ਕੀਤਾ ਹੈ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ OPD ਸੇਵਾ ਬੰਦ ਰੱਖੀ ਜਾਵੇਗੀ।
ਸਾਂਝਾ ਫਰੰਟ ਵੱਲੋਂ 21 ਅਗਸਤ ਨੂੰ ਕੀਤੀ ਗਈ ਮੀਟਿੰਗ ਦੌਰਾਨ 27 ਜੁਲਾਈ ਦੀ ਹੜਤਾਲ ਤੋਂ ਬਾਅਦ ਸਰਕਾਰ ਅਤੇ ਸਿਹਤ ਵਿਭਾਗ ਨਾਲ ਹੋਈ ਗੱਲਬਾਤ ਵਿੱਚ ਮੰਨੀਆਂ ਗਈਆਂ ਮੰਗਾਂ ਦੀ ਸਮੀਖਿਆ ਕੀਤੀ ਗਈ।
ਫਰੰਟ ਆਗੂਆਂ ਮੁਤਾਬਕ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ। ਇਨ੍ਹਾਂ ਵਿੱਚ ਇਨਸੈਂਟਿਵ ਵਿੱਚ ਵਾਧਾ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸਹੂਲਤ ਅਤੇ ਕਰਮਚਾਰੀਆਂ ਨੂੰ ਜੌਬ ਸਕਿਊਰਿਟੀ ਦੇਣਾ ਸ਼ਾਮਲ ਹੈ।
ਇਸ ਤੋਂ ਇਲਾਵਾ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖਤਮ ਕਰਕੇ ਕਰਮਚਾਰੀਆਂ ਨੂੰ DHS ਦੇ ਅਧੀਨ ਕਾਂਟ੍ਰੈਕਟ ’ਤੇ ਲਿਆਉਣ ਦੀ ਮੰਗ ਵੀ ਰੱਖੀ ਗਈ ਸੀ।
ਫਰੰਟ ਦਾ ਕਹਿਣਾ ਹੈ ਕਿ ਸਹਿਮਤੀ ਬਣਨ ਤੋਂ ਲਗਭਗ ਇੱਕ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਮੰਗਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਫਰੰਟ ਨੇ ਸਰਕਾਰ ਤੋਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਅਤੇ ਫਾਈਲ ਦੀ ਮੌਜੂਦਾ ਸਥਿਤੀ ਬਾਰੇ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕੀਤੀ ਹੈ




