AGTF ਵੱਲੋਂ ਦੋ ਨਾਜਾਇਜ਼ ਪਿਸਤੌਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ*
Facebook
X
WhatsApp

AGTF ਵੱਲੋਂ ਦੋ ਨਾਜਾਇਜ਼ ਪਿਸਤੌਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ*

*ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ**

**ਗੈਂਗਸਟਰ ਨਾਟਾ ਗਰੁੱਪ ਨਾਲ ਸਬੰਧਤ ਹਨ ਦੋਵੇਂ ਮੁਲਜ਼ਮ — ਸ੍ਰੀ ਮੁਕਤਸਰ ਸਾਹਿਬ ਨਾਲ ਵੀ ਜੁੜ ਰਹੇ ਤਾਰ**

**ਬਠਿੰਡਾ:** ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਦੋ ਨਾਜਾਇਜ਼ ਪਿਸਤੌਲਾਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਅਤੇ ਅਭਿਮਾਨ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਗੈਂਗਸਟਰ ਨਾਟਾ ਗਰੁੱਪ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਇਸ ਮਾਮਲੇ ਦੇ ਤਾਰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨੌਜਵਾਨ ਨਾਲ ਵੀ ਜੁੜ ਰਹੇ ਹਨ।

### ਚੈਕਿੰਗ ਦੌਰਾਨ ਹੋਈ ਗ੍ਰਿਫ਼ਤਾਰੀ
AGTF ਦੇ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਨੂੰ ਜਦੋਂ ਉਹ ਆਪਣੀ ਟੀਮ ਸਮੇਤ ਥਾਣਾ ਸਿਵਲ ਲਾਈਨ ਖੇਤਰ ਵਿੱਚ ਚੈਕਿੰਗ ਕਰ ਰਹੇ ਸਨ, ਤਾਂ ਝਾੜੀਆਂ ਕੋਲ ਖੜ੍ਹੇ ਦੋ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕੁਲਦੀਪ ਸਿੰਘ (ਵਾਸੀ ਬਠਿੰਡਾ) ਕੋਲੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਅਤੇ ਦੂਜੇ ਨੌਜਵਾਨ ਅਭਿਮਾਨ ਸਿੰਘ (ਵਾਸੀ ਮੁਕਤਸਰ) ਕੋਲੋਂ ਵੀ ਇੱਕ ਦੇਸੀ .32 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਇਆ।

### ਗੈਂਗਸਟਰ ਨਾਟਾ ਗਰੁੱਪ ਨਾਲ ਸਬੰਧ
ਸਬ-ਇੰਸਪੈਕਟਰ ਨੇ ਦੱਸਿਆ ਕਿ ਜਦੋਂ ਦੋਵਾਂ ਮੁਲਜ਼ਮਾਂ ਕੋਲੋਂ ਮੁੱਢਲੀ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਦੋਵੇਂ ਨੌਜਵਾਨ ਗੈਂਗਸਟਰ ਨਾਟਾ ਗਰੁੱਪ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੇ ਇਹ ਦੇਸੀ ਪਿਸਤੌਲ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਨੌਜਵਾਨ ਕੋਲੋਂ ਲਏ ਸਨ।

### ਗੈਂਗਵਾਰ ਦੀ ਆਸ਼ੰਕਾ
ਦੂਜੇ ਪਾਸੇ ਸੂਤਰਾਂ ਮੁਤਾਬਕ ਨਾਟਾ ਗਰੁੱਪ ਦਾ ਮੁਖੀ ਪਿਛਲੇ ਕਾਫੀ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ, ਪਰ ਉਸ ਦੇ ਗੁਰਗੇ ਬਾਹਰ ਰਹਿ ਕੇ ਇਸ ਗਰੁੱਪ ਨੂੰ ਚਲਾ ਰਹੇ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਗਰੁੱਪ ਦੀ ਵਿਦੇਸ਼ ਵਿੱਚ ਬੈਠੇ ਇੱਕ ਹੋਰ ਗੈਂਗਸਟਰ ਗਰੁੱਪ ਨਾਲ ਦੁਸ਼ਮਣੀ ਚੱਲ ਰਹੀ ਹੈ, ਜਿਸ ਕਾਰਨ ਉਕਤ ਨੌਜਵਾਨਾਂ ਨੇ ਗੈਂਗਵਾਰ ਦੇ ਮਕਸਦ ਨਾਲ ਹੀ ਇਹ ਦੇਸੀ ਪਿਸਤੌਲ ਹਾਸਲ ਕੀਤੇ ਹੋਣਗੇ।

AGTF ਦੇ ਸਬ-ਇੰਸਪੈਕਟਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket