ਮਾਵਾਂ ਧੀਆਂ ਸਤਿਕਾਰ ਯੋਜਨਾ: ਜਾਣਕਾਰੀ ਦੀ ਘਾਟ ਕਾਰਨ ਔਰਤਾਂ ਹੋ ਰਹੀਆਂ ਖੱਜਲ-ਖੁਆਰ,
Facebook
X
WhatsApp

ਮਾਵਾਂ ਧੀਆਂ ਸਤਿਕਾਰ ਯੋਜਨਾ: ਜਾਣਕਾਰੀ ਦੀ ਘਾਟ ਕਾਰਨ ਔਰਤਾਂ ਹੋ ਰਹੀਆਂ ਖੱਜਲ-ਖੁਆਰ, ਅਧਿਕਾਰੀਆਂ ਨੇ ਜੁਆਇੰਟ ਅਕਾਊਂਟ ‘ਤੇ ਦਿੱਤਾ ਸਪੱਸ਼ਟੀਕਰਨ

ਮਾਵਾਂ ਧੀਆਂ ਸਤਿਕਾਰ ਯੋਜਨਾ: ਜਾਣਕਾਰੀ ਦੀ ਘਾਟ ਕਾਰਨ ਔਰਤਾਂ ਹੋ ਰਹੀਆਂ ਖੱਜਲ-ਖੁਆਰ,
ਮਾਵਾਂ ਧੀਆਂ ਸਤਿਕਾਰ ਯੋਜਨਾ: ਜਾਣਕਾਰੀ ਦੀ ਘਾਟ ਕਾਰਨ ਔਰਤਾਂ ਹੋ ਰਹੀਆਂ ਖੱਜਲ-ਖੁਆਰ,

ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਔਰਤਾਂ ਨੂੰ ਸਹੂਲਤਾਂ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਯੋਜਨਾ ਸ਼ੁਰੂ ਹੋਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਔਰਤਾਂ ਫਾਰਮ ਭਰ ਰਹੀਆਂ ਹਨ ਅਤੇ ਇਸ ਨੂੰ ਲੈ ਕੇ ਉਨ੍ਹਾਂ ਵਿੱਚ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ ਹੈ। ਪਰ ਦੂਜੇ ਪਾਸੇ ਕਈ ਥਾਵਾਂ ‘ਤੇ ਔਰਤਾਂ ਨੂੰ ਜਾਣਕਾਰੀ ਦੀ ਘਾਟ ਕਾਰਨ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ। ਦੋਸ਼ ਹੈ ਕਿ ਕਈ ਥਾਵਾਂ ‘ਤੇ ਉਨ੍ਹਾਂ ਨੂੰ ਨਿਯਮਾਂ ਬਾਰੇ ਪੂਰੀ ਜਾਣਕਾਰੀ ਨਾ ਹੋਣ ਕਾਰਨ ਔਰਤਾਂ ਨੂੰ ਵਾਰ-ਵਾਰ ਚੱਕਰ ਲਗਾਉਣੇ ਪੈ ਰਹੇ ਹਨ।

ਮਾਡਲ ਟਾਊਨ ਫੇਜ਼-1, ਵਾਰਡ ਨੰਬਰ 19 ਵਿੱਚ ਕੁਝ ਔਰਤਾਂ ਨੇ ਦੱਸਿਆ ਕਿ ਜੁਆਇੰਟ ਬੈਂਕ ਅਕਾਊਂਟ ਹੋਣ ਕਾਰਨ ਉਨ੍ਹਾਂ ਦੇ ਫਾਰਮ ਭਰਨ ਤੋਂ ਇਨਕਾਰ ਕੀਤਾ ਗਿਆ। ਇਸ ਮਾਮਲੇ ਸਬੰਧੀ ਜਦੋਂ ਅਡੀਸ਼ਨਲ ਡਿਪਟੀ ਕਮਿਸ਼ਨਰ ਬਠਿੰਡਾ ਮੈਡਮ ਕੰਚਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ ਕਿ ਜੁਆਇੰਟ ਅਕਾਊਂਟ ਵਾਲੀਆਂ ਔਰਤਾਂ ਦੇ ਫਾਰਮ ਨਹੀਂ ਭਰੇ ਜਾ ਸਕਦੇ।

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਮੋਰੀਆ ਨੇ ਵੀ ਕਿਹਾ ਕਿ ਸਰਕਾਰ ਵੱਲੋਂ ਇਸ ਸੰਬੰਧੀ ਕੋਈ ਰੋਕ ਨਹੀਂ ਲਗਾਈ ਗਈ। ਉਨ੍ਹਾਂ ਮੁਤਾਬਕ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਲਗਾਤਾਰ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਬਾਅਦ ਵਿੱਚ ਜਦੋਂ ਸੰਬੰਧਿਤ ਆਂਗਣਵਾੜੀ ਵਰਕਰਾਂ ਨਾਲ ਮੁੜ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਫਾਰਮ ਭਰਨਗੀਆਂ ਅਤੇ ਜੇ ਕਿਸੇ ਨਿਯਮ ਬਾਰੇ ਕੋਈ ਸ਼ੰਕਾ ਹੋਵੇਗੀ ਤਾਂ ਉੱਚ ਅਧਿਕਾਰੀਆਂ ਤੋਂ ਮਾਰਗਦਰਸ਼ਨ ਲਿਆ ਜਾਵੇਗਾ।

ਉੱਥੇ ਹੀ ਸਾਬਕਾ ਕੌਂਸਲਰ ਹਰਜਿੰਦਰ ਸਿੰਘ ਸ਼ਿੰਦਾ ਨੇ ਦੋਸ਼ ਲਗਾਇਆ ਕਿ ਕੁਝ ਆਂਗਣਵਾੜੀ ਵਰਕਰ ਜਾਣਬੁੱਝ ਕੇ ਔਰਤਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਅਤੇ ਇਸ ਮਾਮਲੇ ਨੂੰ ਰਾਜਨੀਤਿਕ ਰੰਗ ਵੀ ਦਿੱਤਾ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ।

ਫਿਲਹਾਲ ਇਹ ਸਪੱਸ਼ਟ ਹੈ ਕਿ ਕਈ ਥਾਵਾਂ ‘ਤੇ ਨਿਯਮਾਂ ਬਾਰੇ ਪੂਰੀ ਜਾਣਕਾਰੀ ਨਾ ਹੋਣ ਕਾਰਨ ਔਰਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋੜ ਹੈ ਕਿ ਪੰਜਾਬ ਸਰਕਾਰ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਅਤੇ ਪੂਰੀ ਟ੍ਰੇਨਿੰਗ ਮੁਹੱਈਆ ਕਰਵਾਏ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਯੋਜਨਾ ਦਾ ਲਾਭ ਮਿਲ ਸਕੇ।

kalyantvpunjab

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket