ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
Facebook
X
WhatsApp

ਆਊਟਸੌਰਸ/ਇਨਲਿਸਟਮੈਂਟ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੇ ਸ਼ਹਿਰ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ

ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

ਬਠਿੰਡਾ, 15 ਜੁਲਾਈ 2026:ਆਊਟਸੌਰਸ ਅਤੇ ਇਨਲਿਸਟਮੈਂਟ ਤਾਲਮੇਲ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਨੇ ਬਠਿੰਡਾ ਵਿਖੇ ਪ੍ਰੈਸ ਨੋਟ ਜਾਰੀ ਕਰਦਿਆਂ ਐਲਾਨ ਕੀਤਾ ਕਿ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਆਊਟਸੌਰਸ ਵਰਕਰਾਂ ਦੀਆਂ ਹੱਕੀ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਅਤੇ ਅਸੰਤੋਸ਼ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਘਰ-ਘਰ ਪੱਕੇ ਰੁਜ਼ਗਾਰ ਦਾ ਵਾਅਦਾ ਕਰਨ ਵਾਲੀ ਸਰਕਾਰ ਅੱਜ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਕਮੇਟੀ ਨੇ ਮੰਗ ਕੀਤੀ ਕਿ ਆਊਟਸੌਰਸ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਜਦੋਂ ਤੱਕ ਰੈਗੂਲਰ ਕਰਨ ਦੀ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ 1948 ਐਕਟ ਅਤੇ 15ਵੀਂ ਲੇਬਰ ਕਾਨਫਰੰਸ ਦੇ ਨਿਯਮਾਂ ਅਨੁਸਾਰ ਮੁਲਾਜ਼ਮਾਂ ਨੂੰ ਗੁਜ਼ਾਰੇ ਜੋਗੀ ਸਨਮਾਨਜਨਕ ਤਨਖਾਹ ਦਿੱਤੀ ਜਾਵੇ।

ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

ਪ੍ਰੈਸ ਨੋਟ ਰਾਹੀਂ ਜਥੇਬੰਦੀ ਨੇ ਵੇਰਕਾ ਮੈਨੇਜਮੈਂਟ ਦੇ ਅੜੀਅਲ ਅਤੇ ਵਰਕਰ ਵਿਰੋਧੀ ਵਤੀਰੇ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਸੂਬਾ ਜਨਰਲ ਸਕੱਤਰ ਨੇ ਦੋਸ਼ ਲਾਇਆ ਕਿ ਵੇਰਕਾ ਮੈਨੇਜਮੈਂਟ ਵੱਲੋਂ ਕਿਰਤ ਕਾਨੂੰਨਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਵਰਕਰਾਂ ਨੂੰ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਦੀਆਂ ਨਾਜਾਇਜ਼ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਧੱਕੇਸ਼ਾਹੀ ਤੁਰੰਤ ਬੰਦ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਮੈਨੇਜਮੈਂਟ ਵਿਰੁੱਧ ਵੀ ਇੱਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਦੇ ਨਾਲ ਹੀ ਕਮੇਟੀ ਨੇ ਪਿਛਲੇ ਦਿਨੀਂ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਗਰੀਬ ਮਨਰੇਗਾ ਕਾਮਿਆਂ ‘ਤੇ ਹੋਏ ਬੇਰਹਿਮਾਨਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਲਾਠੀ ਦੇ ਜ਼ੋਰ ‘ਤੇ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ।

ਜਸਵੀਰ ਸਿੰਘ ਨੇ ਪੰਜਾਬ ਦੇ ਸਮੂਹ ਆਊਟਸੌਰਸ, ਇਨਲਿਸਟਮੈਂਟ ਅਤੇ ਕੰਟਰੈਕਟ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੇ ਝੂਠੇ ਵਾਅਦਿਆਂ ਦਾ ਪਰਦਾਫਾਸ਼ ਕਰਨ ਲਈ 19 ਜੁਲਾਈ ਨੂੰ ਸੰਗਰੂਰ ਦੀ ਧਰਤੀ ‘ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ।

ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
ਵਿੱਤ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket