ਹਸਪਤਾਲ ਵਿੱਚ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ
Facebook
X
WhatsApp

ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ

ਹਸਪਤਾਲ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀਆਂ ਵੱਖ-ਵੱਖ ਖੂਨ ਦੀਆਂ ਜਾਂਚਾਂ ਲਈ ਹਾਈਟੈਕ ਮਸ਼ੀਨਾਂ
ਹਸਪਤਾਲ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀਆਂ ਵੱਖ-ਵੱਖ ਖੂਨ ਦੀਆਂ ਜਾਂਚਾਂ ਲਈ ਹਾਈਟੈਕ ਮਸ਼ੀਨਾਂ

ਹਸਪਤਾਲ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀਆਂ ਵੱਖ-ਵੱਖ ਖੂਨ ਦੀਆਂ ਜਾਂਚਾਂ ਲਈ ਹਾਈਟੈਕ ਮਸ਼ੀਨਾਂ ਵੀ ਚਾਲੂ ਕੀਤੀਆਂ ਗਈਆਂ ਹਨ।

ਇਨ੍ਹਾਂ ਨਵੀਆਂ ਸਹੂਲਤਾਂ ਦਾ ਉਦਘਾਟਨ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਰੁਪਿੰਦਰਜੀਤ ਕੌਸ਼ਲ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ ਅਤੇ ਹਸਪਤਾਲ ਦਾ ਸਟਾਫ਼ ਮੌਜੂਦ ਰਿਹਾ।

ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਅੱਖਾਂ ਦੀ ਸਰਜਰੀ ਦੀ ਸਹੂਲਤ ਸ਼ੁਰੂ ਹੋਣ ਨਾਲ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਕਾਫੀ ਲਾਭ ਮਿਲੇਗਾ। ਹੁਣ ਅੱਖਾਂ ਦੇ ਆਪ੍ਰੇਸ਼ਨ ਲਈ ਮਰੀਜ਼ਾਂ ਨੂੰ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਘੱਟ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸਹੂਲਤ ਮਿਲ ਸਕੇਗੀ।

ਇਸ ਦੇ ਨਾਲ ਹੀ ਹਸਪਤਾਲ ਵਿੱਚ ਲਗਾਈਆਂ ਗਈਆਂ ਨਵੀਆਂ ਹਾਈਟੈਕ ਮਸ਼ੀਨਾਂ ਨਾਲ ਸੀਬੀਸੀ, ਬਾਇਓਕੈਮਿਸਟਰੀ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਖੂਨ ਦੀਆਂ ਜਾਂਚਾਂ ਹੋਰ ਤੇਜ਼ ਅਤੇ ਸੁਚੱਜੇ ਢੰਗ ਨਾਲ ਕੀਤੀਆਂ ਜਾ ਸਕਣਗੀਆਂ। ਇਸ ਨਾਲ ਮਰੀਜ਼ਾਂ ਨੂੰ ਰਿਪੋਰਟਾਂ ਲਈ ਵੀ ਬਿਹਤਰ ਸਹੂਲਤ ਮਿਲਣ ਦੀ ਉਮੀਦ ਹੈ।

ਹਸਪਤਾਲ ਵਿੱਚ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ
ਹਸਪਤਾਲ ਵਿੱਚ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ

ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਆਧੁਨਿਕ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣਾ ਸਰਕਾਰੀ ਸਿਹਤ ਪ੍ਰਬੰਧ ਦਾ ਅਹਿਮ ਹਿੱਸਾ ਹੈ।

ਹਸਪਤਾਲ ਵਿੱਚ ਅੱਖਾਂ ਦੀ ਸਰਜਰੀ ਅਤੇ ਆਧੁਨਿਕ ਖੂਨ ਜਾਂਚ ਮਸ਼ੀਨਾਂ ਦੀ ਸ਼ੁਰੂਆਤ ਹੋਣ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਸਥਾਨਕ ਪੱਧਰ ’ਤੇ ਬਿਹਤਰ ਸਿਹਤ ਸਹੂਲਤਾਂ ਮਿਲਣ ਦਾ ਰਾਹ ਖੁੱਲ੍ਹਿਆ ਹੈ। ਨਵੀਆਂ ਸਹੂਲਤਾਂ ਸ਼ੁਰੂ ਹੋਣ ’ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

kalyantvpunjab

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket