44 ਲੱਖ ਰੁਪਏ ਨਾਲ ਬਦਲੇਗੀ ਆਦਰਸ਼ ਨਗਰ ਦੀਆਂ ਸੜਕਾਂ ਦੀ ਤਸਵੀਰ

44 ਲੱਖ ਰੁਪਏ ਨਾਲ ਬਦਲੇਗੀ ਆਦਰਸ਼ ਨਗਰ ਦੀਆਂ ਸੜਕਾਂ ਦੀ ਤਸਵੀਰ
Facebook
X
WhatsApp

44 ਲੱਖ ਰੁਪਏ ਨਾਲ ਬਦਲੇਗੀ ਆਦਰਸ਼ ਨਗਰ ਦੀਆਂ ਸੜਕਾਂ ਦੀ ਤਸਵੀਰ

ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਗਲੀ ਨੰਬਰ 9 ਤੋਂ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਬਠਿੰਡਾ, 24 ਸਤੰਬਰ :

ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਸਹੂਲਤਾਂ ਭਰਪੂਰ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ੍ਰੀਮਤੀ ਅਮਨਦੀਪ ਕੌਰ ਦੇ ਵਾਰਡ ਨੰਬਰ 1 ਅਧੀਨ ਆਉਂਦੇ ਆਦਰਸ਼ ਨਗਰ ਵਿੱਚ ਕਰੀਬ 44 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਸੜਕ ਨਿਰਮਾਣ ਅਤੇ ਸੁੰਦਰੀਕਰਨ ਕਾਰਜ ਦਾ ਉਦਘਾਟਨ ਕਰਕੇ ਸ਼ੁਭ ਆਰੰਭ ਕਰਵਾਇਆ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਗਲੀ ਨੰਬਰ 9 ਤੋਂ ਕੀਤੀ ਗਈ।

ਇਸ ਮੌਕੇ ਸ੍ਰੀ ਰਾਣਾ ਰਣਦੀਪ ਸਿੰਘ, ਸ੍ਰੀ ਅੰਕਿਤ ਸਹਿਗਲ, ਸ੍ਰੀਮਤੀ ਲਖਵਿੰਦਰ ਕੌਰ, ਡਾ. ਬਲਦੇਵ ਸਿੰਘ, ਮਾਸਟਰ ਦੀਵਾਨ ਸਿੰਘ, ਸ੍ਰੀ ਗੁਰਚਰਨ ਸਿੰਘ ਬਾਜਕ, ਸ੍ਰੀ ਬੋਹਰ ਸਿੰਘ ਚਹਿਲ, ਡਾ. ਨਿਰਮਲ ਸਿੰਘ, ਸ੍ਰੀ ਮਨਪ੍ਰੀਤ ਸਿੰਘ ਮੰਨੀ, ਸ੍ਰੀ ਲਖਵੀਰ ਸਿੰਘ ਲੱਖਾ ਚਹਿਲ, ਸ੍ਰੀ ਬਲਤੇਜ ਸਿੰਘ, ਸ੍ਰੀ ਪਰਮਜੀਤ ਸਿੰਘ, ਸ੍ਰੀ ਨਿਰੰਜਨ ਸਿੰਘ, ਸ੍ਰੀਮਤੀ ਲਖਵੀਰ ਕੌਰ, ਸ੍ਰੀ ਜਗਦੀਸ਼ ਸਿੰਘ, ਸ੍ਰੀ ਮੋਹਨ ਸਿੰਘ, ਸ੍ਰੀ ਪਰਮਜੀਤ ਸੰਧੂ, ਕੈਪਟਨ ਗੁਲਜ਼ਾਰ ਸਿੰਘ, ਸ੍ਰੀ ਸੀਤਾ ਰਾਮ, ਸ੍ਰੀ ਸੁਰਿੰਦਰ ਸਿੰਘ ਚਹਿਲ, ਸ੍ਰੀ ਗੱਗੂ ਚਹਿਲ, ਸ੍ਰੀ ਪ੍ਰਮੋਦ ਕੁਮਾਰ, ਸ੍ਰੀ ਨਿਖਿਲ ਸੈਣੀ ਅਤੇ ਸ੍ਰੀ ਰਮਨ ਚਹਿਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਨਗਰ ਨਿਗਮ ਦਾ ਉਦੇਸ਼ ਸਿਰਫ਼ ਨਵੀਆਂ ਸੜਕਾਂ ਬਣਾਉਣਾ ਹੀ ਨਹੀਂ, ਸਗੋਂ ਸ਼ਹਿਰ ਦੇ ਹਰ ਖੇਤਰ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ‘ਆਧੁਨਿਕ ਬਠਿੰਡਾ’ ਦੇ ਵਿਜ਼ਨ ਤਹਿਤ ਸ਼ਹਿਰ ਦੀਆਂ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਸਮੇਤ ਵੱਖ-ਵੱਖ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਆਦਰਸ਼ ਨਗਰ ਵਿੱਚ ਸ਼ੁਰੂ ਕਰਵਾਇਆ ਗਿਆ ਪ੍ਰੀਮਿਕਸ ਕੰਮ ਵੀ ਇਸੇ ਵਿਕਾਸ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸੜਕਾਂ ਨੂੰ ਲੰਬੇ ਸਮੇਂ ਤੋਂ ਮੁਰੰਮਤ ਜਾਂ ਨਵੀਨੀਕਰਨ ਦੀ ਲੋੜ ਹੈ, ਉੱਥੇ ਪਹਿਲ ਦੇ ਆਧਾਰ ’ਤੇ ਕੰਮ ਕਰਵਾਏ ਜਾ ਰਹੇ ਹਨ।

ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨਿਰਮਾਣ ਦਾ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਗੁਣਵੱਤਾ ਭਰਪੂਰ ਢੰਗ ਨਾਲ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੌਂਸਲਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਪ੍ਰਾਪਤ ਲੋੜਾਂ ਦੇ ਆਧਾਰ ’ਤੇ ਤਰਜੀਹਾਂ ਤੈਅ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਉਦੇਸ਼ ਹੈ ਕਿ ਬਠਿੰਡਾ ਦਾ ਹਰ ਵਾਰਡ ਵਿਕਾਸ ਦੀ ਮੁੱਖ ਧਾਰਾ ਨਾਲ ਜੁੜੇ ਅਤੇ ਲੋਕਾਂ ਨੂੰ ਆਪਣੇ ਹੀ ਇਲਾਕੇ ਵਿੱਚ ਬਿਹਤਰ ਸਹੂਲਤਾਂ ਉਪਲਬਧ ਹੋਣ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket