ਰਾਹੁਲ ਗਾਂਧੀ ਦੀ ਦਿੱਲੀ ਰੈਲੀ ‘ਤੇ ਸਰੂਪ ਸਿੰਗਲਾ ਦਾ ਤਿੱਖਾ ਹਮਲਾ ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਮੁੜ ਹਰੇ ਕੀਤੇ

ਰਾਹੁਲ ਗਾਂਧੀ ਦੀ ਦਿੱਲੀ ਰੈਲੀ 'ਤੇ ਸਰੂਪ ਚੰਦ ਸਿੰਗਲਾ ਦਾ ਤਿੱਖਾ ਹਮਲਾ
Facebook
X
WhatsApp

ਰਾਹੁਲ ਗਾਂਧੀ ਦੀ ਦਿੱਲੀ ਰੈਲੀ ‘ਤੇ ਸਰੂਪ ਚੰਦ ਸਿੰਗਲਾ ਦਾ ਤਿੱਖਾ ਹਮਲਾ

ਕਿਹਾ– ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਮੁੜ ਹਰੇ ਕੀਤੇ

1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਕੀਤੀ ਗਈ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਤਿੱਖਾ ਹਮਲਾ ਬੋਲਿਆ ਹੈ।

ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪਹਿਲੀ ਨਵੰਬਰ ਦਾ ਦਿਨ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਪੀੜਾ ਭਰਿਆ ਦਿਨ ਹੈ। ਇਸ ਦਿਨ 1984 ਦੇ ਸਿੱਖ ਕਤਲੇਆਮ ਵਿੱਚ ਹਜ਼ਾਰਾਂ ਬੇਗੁਨਾਹ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ। ਅਜਿਹੇ ਸੰਵੇਦਨਸ਼ੀਲ ਮੌਕੇ ‘ਤੇ ਸਿਆਸੀ ਰੈਲੀ ਕਰਨਾ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।

ਉਨ੍ਹਾਂ ਕਿਹਾ ਕਿ 1984 ਦਾ ਉਹ ਕਾਲਾ ਦੌਰ ਅੱਜ ਵੀ ਸਿੱਖ ਪਰਿਵਾਰਾਂ ਦੇ ਦਿਲਾਂ ਵਿੱਚ ਡੂੰਘੇ ਜ਼ਖ਼ਮ ਛੱਡ ਗਿਆ ਹੈ। ਕਈ ਪਰਿਵਾਰਾਂ ਨੇ ਆਪਣੇ ਘਰਾਂ ਦੇ ਮੁਖੀ ਗੁਆਏ, ਮਾਵਾਂ ਨੇ ਆਪਣੇ ਪੁੱਤਰ ਗੁਆਏ ਅਤੇ ਬੱਚੇ ਆਪਣੇ ਪਿਤਾ ਦੇ ਸਾਏ ਤੋਂ ਵਾਂਝੇ ਹੋ ਗਏ। ਘਰਾਂ ਅਤੇ ਕਾਰੋਬਾਰਾਂ ਨੂੰ ਅੱਗ ਦੇ ਹਵਾਲੇ ਕੀਤਾ ਗਿਆ। ਇਸ ਦਰਦਨਾਕ ਤ੍ਰਾਸਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਸਰੂਪ ਚੰਦ ਸਿੰਗਲਾ ਨੇ ਕਾਂਗਰਸ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਲੰਬੇ ਸਮੇਂ ਤੱਕ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਅਤੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਸਿੱਖ ਕੌਮ ਇਸ ਦਿਨ ਆਪਣੇ ਵਿਛੜੇ ਪਰਿਵਾਰਕ ਮੈਂਬਰਾਂ ਨੂੰ ਯਾਦ ਕਰ ਰਹੀ ਹੈ ਅਤੇ ਸ਼ਰਧਾਂਜਲੀਆਂ ਭੇਟ ਕਰ ਰਹੀ ਹੈ, ਤਾਂ ਅਜਿਹੇ ਸਮੇਂ ਸਿਆਸੀ ਸ਼ਕਤੀ ਪ੍ਰਦਰਸ਼ਨ ਕਰਨ ਦੀ ਕੀ ਲੋੜ ਸੀ?

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਮੰਗ ਕੀਤੀ ਕਿ 1984 ਦੇ ਕਤਲੇਆਮ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਇਨਸਾਫ਼ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਹਰੇਕ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਅੰਤ ਵਿੱਚ ਸਰੂਪ ਚੰਦ ਸਿੰਗਲਾ ਨੇ ਕਤਲੇਆਮ ਦੌਰਾਨ ਸ਼ਹੀਦ ਹੋਏ ਬੇਗੁਨਾਹ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 1984 ਦੀ ਤ੍ਰਾਸਦੀ ਸਿੱਖ ਕੌਮ ਦੇ ਇਤਿਹਾਸ ਦਾ ਅਜਿਹਾ ਦਰਦਨਾਕ ਅਧਿਆਇ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਹੁਣ ਦੇਖਣਾ ਹੋਵੇਗਾ ਕਿ ਸਰੂਪ ਚੰਦ ਸਿੰਗਲਾ ਦੇ ਇਸ ਬਿਆਨ ‘ਤੇ ਕਾਂਗਰਸ ਵੱਲੋਂ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ।

kalyantvpunjab

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket