ਮੈਡ ਸੰਧੂ ਕਤਲ ਮਾਮਲੇ ਵਿੱਚ ਵੱਡੀ ਅਪਡੇਟ, ਦਿੱਲੀ ਪੁਲਿਸ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ ਵਿੱਚ ਵੱਡੀ ਅਪਡੇਟ, ਦਿੱਲੀ ਪੁਲਿਸ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ
Facebook
X
WhatsApp

ਮੈਡ ਸੰਧੂ ਕਤਲ ਮਾਮਲੇ ਵਿੱਚ ਵੱਡੀ ਅਪਡੇਟ, ਦਿੱਲੀ ਪੁਲਿਸ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ

 

ਅੰਮ੍ਰਿਤਸਰ ਦੇ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਕਤਲ ਮਾਮਲੇ ਵਿੱਚ ਇੱਕ ਵਾਰ ਫਿਰ ਵੱਡੀ ਅਪਡੇਟ ਸਾਹਮਣੇ ਆਈ ਹੈ।

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਦੋ ਸ਼ੱਕੀ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਵਿਕਾਸ ਠਾਕੁਰ ਉਰਫ਼ ਵਿੱਕੀ ਅਤੇ ਤਰਨਤਾਰਨ ਦੇ ਰਹਿਣ ਵਾਲੇ ਦੀਪ ਉਰਫ਼ ਦੀਪਕ ਸਿੰਘ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਦੀਪਕ ਮੈਡ ਸੰਧੂ ਦੇ ਕਤਲ ਤੋਂ ਬਾਅਦ ਮੁੰਬਈ ਵਿੱਚ ਲੁਕਿਆ ਹੋਇਆ ਸੀ। ਦਿੱਲੀ ਪੁਲਿਸ ਨੇ ਉਸ ਨੂੰ ਮੁੰਬਈ ਤੋਂ ਕਾਬੂ ਕੀਤਾ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੈਡ ਸੰਧੂ ਦੇ ਕਤਲ ਨੂੰ ਅੰਜਾਮ ਦੇਣ ਲਈ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਕਥਿਤ ਤੌਰ ‘ਤੇ ਹਦਾਇਤਾਂ ਦਿੱਤੀਆਂ ਗਈਆਂ ਸਨ।

ਇਸ ਤੋਂ ਇਲਾਵਾ ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਦਿੱਲੀ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲੈਣ ਲਈ ਗੋਲੀਬਾਰੀ ਕਰਨ ਅਤੇ ਮੁੰਬਈ ਵਿੱਚ ਇੱਕ ਬਾਲੀਵੁੱਡ ਅਦਾਕਾਰ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ। ਪੁਲਿਸ ਨੇ ਇਨ੍ਹਾਂ ਸਾਜ਼ਿਸ਼ਾਂ ਨੂੰ ਅੰਜਾਮ ਦਿੱਤੇ ਜਾਣ ਤੋਂ ਪਹਿਲਾਂ ਹੀ ਨਾਕਾਮ ਕਰ ਦਿੱਤਾ।

ਹੁਣ ਗੱਲ ਕਰਦੇ ਹਾਂ ਮੈਡ ਸੰਧੂ ਕਤਲ ਮਾਮਲੇ ਦੀ।

3 ਅਕਤੂਬਰ 2026 ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਵਿਖੇ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੀ ਗੱਡੀ ਕਾਰ ਵਾਸ਼ ਸੈਂਟਰ ‘ਤੇ ਲੈ ਕੇ ਗਿਆ ਹੋਇਆ ਸੀ, ਜਿੱਥੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਅਤੇ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

14 ਨਵੰਬਰ ਦੀਆਂ ਰਿਪੋਰਟਾਂ ਮੁਤਾਬਕ ਇਸ ਕਤਲ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਗਿਣਤੀ 10 ਤੱਕ ਪਹੁੰਚ ਚੁੱਕੀ ਸੀ। ਹੁਣ ਦੀਪਕ ਦੀ ਗ੍ਰਿਫ਼ਤਾਰੀ ਨਾਲ ਮਾਮਲੇ ਵਿੱਚ ਇੱਕ ਹੋਰ ਅਹਿਮ ਕੜੀ ਜੁੜ ਗਈ ਹੈ।

ਹੁਣ ਦੇਖਣਾ ਹੋਵੇਗਾ ਕਿ ਪੁਲਿਸ ਦੀ ਪੁੱਛਗਿੱਛ ਦੌਰਾਨ ਇਸ ਕਤਲ ਦੇ ਪਿੱਛੇ ਕਿਹੜੇ ਲੋਕਾਂ ਦੇ ਨਾਮ ਸਾਹਮਣੇ ਆਉਂਦੇ ਹਨ ਅਤੇ ਇਸ ਪੂਰੀ ਸਾਜ਼ਿਸ਼ ਦੇ ਤਾਰ ਕਿੱਥੋਂ ਤੱਕ ਜੁੜੇ ਹੋਏ ਹਨ।

ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ਾਂ ਦਾ ਅੰਤਿਮ ਫੈਸਲਾ ਅਦਾਲਤ ਵੱਲੋਂ ਕੀਤਾ ਜਾਣਾ ਹੈ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket