ਬਠਿੰਡਾ ਪੁਲਿਸ ਅਤੇ ਪੰਜਾਬ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ। ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਦੁਬਈ ਤੋਂ ਵਾਪਸ ਲਿਆਂਦਾ ਗਿਆ ਹੈ।
ਕੰਚਨ ਕੁਮਾਰੀ (ਕਮਲ ਕੌਰ ਭਾਬੀ) ਦੀ ਲਾਸ਼ ਬਠਿੰਡਾ ਦੇ **ਆਦੇਸ਼ ਹਸਪਤਾਲ ਦੀ ਪਾਰਕਿੰਗ** ਵਿੱਚੋਂ ਬਰਾਮਦ ਹੋਈ ਸੀ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਵਿਦੇਸ਼ (ਦੁਬਈ) ਭੱਜ ਗਿਆ ਸੀ।
ਮੁਲਜ਼ਮ ਮੁਤਾਬਕ, ਉਹ ਕਮਲ ਕੌਰ ਭਾਬੀ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈਆਂ ਜਾਂਦੀਆਂ ਵੀਡੀਓਜ਼ ਤੋਂ ਕਾਫੀ ਨਰਾਜ਼ ਸੀ। ਇਸੇ ਰੰਜਿਸ਼ ਅਤੇ ਇਤਰਾਜ਼ ਦੇ ਚੱਲਦਿਆਂ ਉਸ ਨੇ ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ।
* ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਪੈਰਵਾਈ ਕੀਤੀ ਜਾ ਰਹੀ ਸੀ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਮੁਲਜ਼ਮ ਨੂੰ ਦੁਬਈ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ।
* ਹੁਣ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਤਲ ਨਾਲ ਜੁੜੇ ਹੋਰ ਤੱਥ ਅਤੇ ਜੇਕਰ ਕੋਈ ਹੋਰ ਵਿਅਕਤੀ ਇਸ ਵਿੱਚ ਸ਼ਾਮਲ ਸੀ, ਉਸ ਦਾ ਪਤਾ ਲਗਾਇਆ ਜਾ ਸਕੇ।




