ਮਜ਼ਦੂਰ ਦਿਵਸ ਮੌਕੇ ਟਰਾਂਸਪੋਰਟ ਵਿਭਾਗ ਦੇ ਗੇਟਾਂ ਤੇ ਗਰਜੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮ, ਜੇਲ੍ਹ ਵਿੱਚੋ ਮੁਲਾਜ਼ਮ ਰਿਹਾਅ ਕਰਨ ਦੀ ਕੀਤੀ ਮੰਗ

ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਅਤੇ ਮੁਲਾਜ਼ਮਾਂ ਦੇ ਹੱਕ ਖੋਹਣ ਤੇ ਲੱਗੀ ਪੰਜਾਬ ਸਰਕਾਰ-ਹਰਤਾਰ ਸ਼ਰਮਾ
Facebook
X
WhatsApp

*10 ਮਈ ਨੂੰ ਟਰਾਂਸਪੋਰਟ ਮੰਤਰੀ ਦੀ ਰਹਾਇਸ਼ ਤੇ ਧਰਨਾ 18 ਮਈ ਨੂੰ ਇੱਕ ਰੋਜ਼ਾ ਹੜਤਾਲ 25-26-27 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨਾ-ਸਰਬਜੀਤ ਭੁੱਲਰ

 

*ਮਜ਼ਦੂਰ ਦਿਵਸ ਮੌਕੇ ਟਰਾਂਸਪੋਰਟ ਵਿਭਾਗ ਦੇ ਗੇਟਾਂ ਤੇ ਗਰਜੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮ, ਜੇਲ੍ਹ ਵਿੱਚੋ ਮੁਲਾਜ਼ਮ ਰਿਹਾਅ ਕਰਨ ਦੀ ਕੀਤੀ ਮੰਗ*

 

*ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਅਤੇ ਮੁਲਾਜ਼ਮਾਂ ਦੇ ਹੱਕ ਖੋਹਣ ਤੇ ਲੱਗੀ ਪੰਜਾਬ ਸਰਕਾਰ-ਹਰਤਾਰ ਸ਼ਰਮਾ*

 

ਅੱਜ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਸਾਰੇ ਡਿਪੂਆਂ ਦੇ ਗੇਟਾਂ ਤੇ ਝੰਡਾ ਲਹਿਰਾਇਆ ਗਿਆ ਅਤੇ ਗੇਟ ਰੈਲੀਆਂ ਕੀਤੀਆਂ ਗਈਆਂ ਬਠਿੰਡਾ ਡਿਪੂ ਦੇ ਗੇਟ ਤੇ ਰੈਲੀ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ 1886 ਨੂੰ ਸ਼ਿਕਾਗੋ ਦੇ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ 1889 ਵਿੱਚ 8 ਘੰਟੇ ਦਾ ਹੱਕ ਲੋਕਾਂ ਨੂੰ ਦੁਵਾਇਆ ਗਿਆ ਸੀ ਉਹਨਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਫੇਰ ਤੋਂ ਮੌਜੂਦਾ ਹਲਾਤਾ ਵਿੱਚ ਭਾਰਤ ਸਰਕਾਰ ਲੇਬਰ ਕੋਡ ਵਿੱਚ ਸੋਧ ਦੇ ਨਾਮ ਤੇ ਸਾਰੇ ਹੱਕ ਖੋਹਣ ਤੇ ਲੱਗੀ ਹੈ ਦੂਸਰੇ ਪਾਸੇ ਪੰਜਾਬ ਸਰਕਾਰ ਵੀ ਪਿੱਛੇ ਨਹੀਂ ਰਹੀ ਕਿਉਂਕਿ ਕਿਸਾਨ ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੀ ਹਮਾਇਤ ਦੇ ਵਾਅਦੇ ਕਰਕੇ ਅਤੇ ਆਪਣੇ ਆਪ ਨੂੰ ਆਮ ਆਦਮੀ ਦੇ ਨਾਮ ਨਾਲ ਜੋੜ ਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਪ ਸਰਕਾਰ ਹੁਣ ਕਾਰਪੋਰੇਟ ਘਰਾਣਿਆਂ ਦੀ ਅਤੇ ਖਾਸ ਲੋਕਾਂ ਦੀ ਸਰਕਾਰ ਬਣ ਚੁੱਕੀ ਹੈ ਜਿਸ ਦਾ ਨਮੂਨਾ ਟਰਾਂਸਪੋਰਟ ਵਿਭਾਗ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਖ਼ਜ਼ਾਨੇ ਦੀ ਕਰੋੜਾਂ ਰੁਪਏ ਲੁੱਟ ਨੂੰ ਖੁੱਲ੍ਹ ਦੇਣ ਲਈ ਮੁਲਾਜ਼ਮਾਂ ਉਪਰ 307 ਦੇ ਪਰਚੇ ਦਰਜ ਕਰਕੇ 5 ਮਹੀਨਿਆਂ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਕਰਨਾ ਇਹ ਸਾਬਿਤ ਕਰਦਾ ਹੈ ਕਿ ਆਪਣੇ ਚਹੇਤਿਆਂ ਦੇ ਘਰ ਭਰਨ ਲਈ ਮਜ਼ਦੂਰ ਮੁਲਾਜ਼ਮ ਕਿਸਾਨ ਜੱਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਦੀ ਪੁਲੀਸ ਤੰਤਰ ਨਾਲ ਡੰਡੇ ਦੇ ਜ਼ੋਰ ਨਾਲ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ 1 ਮਈ ਤੋਂ ਕੀਤੀ ਗਈ ਹੈ ਅੱਜ ਵੱਖ-ਵੱਖ ਸ਼ਹਿਰਾਂ ਵਿੱਚ ਬੱਸ ਸਟੈਂਡਾ ਵਿੱਚ ਸਰਕਾਰ ਦੇ ਇਸ ਚਿਹਰੇ ਨੂੰ ਨੰਗਾ ਕਰਨ ਲਈ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਂ ਰਿਹਾ ਹੈ

ਡੀਪੂ ਪ੍ਰਧਾਨ ਹਰਤਾਰ ਸ਼ਰਮਾ ,ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰੋਮਾਣਾ,, ਬਲਕਾਰ ਗਿੱਲ ਨੇ ਕਿਹਾ ਕਿ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਇੱਕ ਵੀ ਸਰਕਾਰੀ ਬੱਸ ਨਹੀਂ ਪਾਈ ਪੁਰਾਣੀਆਂ ਮੌਜੂਦਾ ਬੱਸਾਂ ਵਿੱਚੋਂ ਲੱਗਭੱਗ 200 ਬੱਸਾਂ ਨੂੰ ਟਾਇਰਾਂ ਸਪੇਅਰਪਾਰਟ ਦੀ ਘਾਟ ਤੋਂ ਡਿਪੂਆਂ ਦਾ ਸ਼ਿਗਾਰ ਬਣਾ ਕੇ ਖੜੀਆਂ ਕੀਤੀਆਂ ਗਈਆਂ ਹਨ ਦੂਸਰੇ ਪਾਸੇ ਆਪਣੇ ਚਹੇਤਿਆਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਪ੍ਰਤੀ ਸਧਾਰਨ ਇੱਕ ਬੱਸ ਰਾਹੀਂ 1 ਕਰੋੜ 50 ਲੱਖ ਰੁਪਏ ਦੀ ਲੁੱਟ ਭਾਵ 4-5 ਬੱਸਾਂ ਦੇ ਪੈਸੇ 5 ਸਾਲਾਂ ਵਿੱਚ ਸਰਕਾਰੀ ਖਜ਼ਾਨੇ ਦੀ ਲੁੱਟ ਕਰਨਾ ਚਾਹੁੰਦੀ ਹੈ ਏਸੇ ਤਰ੍ਹਾਂ ਹੀ HVAC ਅਤੇ ਵਾਲਵੋ ਬੱਸ ਵੀ ਕਿਲੋਮੀਟਰ ਸਕੀਮ ਤਹਿਤ ਨਾ ਕੇ ਕਰੋੜਾਂ ਰੁਪਏ ਦੀ ਲੁੱਟ ਕਰਵਾਉਂਣ ਦੀ ਤਿਆਰੀ ਕੀਤੀ ਜਾ ਰਹੀ ਹੈ ਦੂਸਰੇ ਪਾਸੇ ਪੰਜਾਬ ਸਰਕਾਰ ਫ੍ਰੀ ਸਫ਼ਰ ਸਹੂਲਤਾਂ ਦੇ ਲੱਗਭੱਗ 12-1300 ਕਰੋੜ ਰੁਪਏ ਬਕਾਇਆ ਰਾਸ਼ੀ ਦੇਣਾ ਨਹੀਂ ਚਾਹੁੰਦੀ ਜਿਸ ਕਾਰਨ ਨਵੀਆਂ ਬੱਸਾਂ ਪਾਉਣਾ ਤਾਂ ਦੂਰ ਦੀ ਗੱਲ ਹੈ ਟਾਇਰ,ਸਪੇਅਰਪਾਰਟ,ਟਿਕਟ ਮਸ਼ੀਨਾਂ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਦੂਸਰੇ ਪਾਸੇ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਅਤੇ ਵੱਖ ਕੋਰਟਾਂ ਵਲੋਂ ਆਏ ਫੈਸਲੇ ਵੀ ਇਹ ਕਲੀਅਰ ਕਰਦੇ ਹਨ ਕੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਵੀ ਕਾਨੂੰਨੀ ਅੜਚਨ ਨਹੀਂ ਹੈ ਦੂਸਰੇ ਪਾਸੇ ਯੂਨੀਅਨ ਸਪੱਸ਼ਟ ਕਰ ਚੁੱਕੀ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਵਿੱਤੀ ਖਰਚਾ ਨਹੀਂ ਆਉਂਦਾ ਬਲਕਿ ਵਿਭਾਗਾਂ ਦਾ ਮੁਨਾਫ਼ਾ ਹੁੰਦਾ ਹੈ ਪਰ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਟਰਾਂਸਪੋਰਟ ਮਾਫੀਆ ਦੇ ਹੱਥਾਂ ਵਿੱਚ ਖੇਡ ਰਹੀ ਹੈ ਅਤੇ ਟਰਾਂਸਪੋਰਟ ਵਿਭਾਗਾ ਨੂੰ ਖਤਮ ਕਰਨ ਵੱਲ ਜਾ ਰਹੀ ਹੈ ਜਿਸ ਕਾਰਨ ਕੱਚੇ ਮੁਲਾਜ਼ਮਾਂ ਨੂੰ ਮਜ਼ਬੂਰੀ ਵਿੱਚ ਆਪਣੇ ਅਦਾਰੇ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਤੇ ਚੱਲਣਾ ਪੈ ਰਿਹਾ ਹੈ

ਜਰਨਲ ਸਕੱਤਰ ਅੰਗਰੇਜ ਸਿੰਘ, ਕੈਸ਼ੀਅਰ ਬਲਕਾਰ ਗਿੱਲ ,ਮੀਤ ਗੁਰਪ੍ਰੀਤ ਕਮਾਲੂ, ਅਜਮੇਰ ਸਿੰਘ ਮਨਦੀਪ ਸਿੰਘ, ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਲੁੱਟ ਕਰ ਰਹੇ ਹਨ ਦਾਤਾਰ ਸਕਿਊਰਟੀ ਠੇਕੇਦਾਰ ਸਕਿਊਰਟੀਆ,EPF,ESI ਅਤੇ ਗਰੁੱਪ ਬੀਮੇ ਦੇ 11-12 ਕਰੋੜ ਰੁਪਏ ਦੀ ਲੁੱਟ ਕਰਕੇ ਅਤੇ ਆਊਟ ਸੋਰਸ ਤੇ ਰਿਸ਼ਵਤਖੋਰੀ ਰਾਹੀਂ ਭਰਤੀ ਕਰਕੇ ਭੱਜ ਗਿਆ ਫੇਰ ਸਾਈਂ ਰਾਮ,ਐਸ ਐਸ ਪ੍ਰੋਵਾਇਡਰ ਅਤੇ ਹੁਣ ਐਸ ਰਾਮ ਠੇਕੇਦਾਰ ਵਿਚੋਲੀਏ ਰਾਹੀਂ ਲੁੱਟ ਕਰਵਾਈ ਜਾ ਰਹੀ ਹੈ ਜਿੱਥੇ ਮੁੱਖ ਮੰਤਰੀ ਪੰਜਾਬ ਪੱਕੀ ਭਰਤੀ ਕਰਨ ਦੇ ਦਾਅਵੇ ਕਰਦੇ ਹਨ ਉੱਥੇ ਟਰਾਂਸਪੋਰਟ ਵਿਭਾਗ ਵਿੱਚ ਵੱਡੇ ਪੱਧਰ ਤੇ ਆਊਟ ਸੋਰਸ ਤੇ ਰਿਸ਼ਵਤਖੋਰੀ ਰਾਹੀਂ ਭਰਤੀਆ ਕੀਤੀਆਂ ਜਾ ਰਹੀ ਹਨ ਕਿਸੇ ਨੂੰ ਮੈਡੀਕਲ ਸਹੂਲਤਾਂ ਨਹੀਂ ਮਿਲ ਰਹੀਆਂ ਏਥੋਂ ਤੱਕ ਕੀ ਮੌਤ ਹੋਣ ਤੇ ਵੀ ਕਿਸੇ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਲਟਾ ਮੁਲਾਜ਼ਮਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ ਪਰ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਵਾਕੀਟਾਂਕੀ ਸੈਟ(ਵੈਂਰਲੈਂਸ) ਨਾਲ ਜਾਣਿਆ ਜਾਂਦਾ ਹੈ ਇਹ ਮੁਲਾਜ਼ਮ ਰੋਜ਼ਾਨਾ 6 ਲੱਖ ਲੋਕਾਂ ਨੂੰ ਸਿੱਧੇ ਤੌਰ ਤੇ ਮਿਲਦੇ ਹਨ ਅਤੇ ਹੁਣ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਭੰਡੀ ਪ੍ਰਚਾਰ ਦੇ ਰੂਪ ਵਿੱਚ ਬੱਸ ਵਿੱਚ ਅਤੇ ਬੱਸ ਸਟੈਂਡਾ ਤੇ ਪ੍ਰਚਾਰ ਕੀਤਾ ਜਾਵੇ ਇਸ ਤੋਂ ਪਹਿਲਾਂ ਯੂਨੀਅਨ ਵਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ 10 ਮਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੇ ਹਲਕੇ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇ ,18 ਮਈ ਨੂੰ ਇੱਕ ਰੋਜ਼ਾ ਹੜਤਾਲ ਕਰਕੇ ਸਮੂੰਹ ਐਮ ਐਲ ਏ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਜਾਣਗੇ ਅਤੇ ਫੇਰ 25-26-27 ਮਈ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਮੰਗਾ ਦਾ ਹੱਲ ਨਾ ਕੱਢਿਆ ਗਿਆ ਤਾਂ ਭੰਡੀ ਪ੍ਰਚਾਰ ਸਮੇਤ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ

prtc

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket