ਤਲਵੰਡੀ ਸਾਬੋ ਵਿਖੇ ਨਸ਼ਾ ਛੁਡਾਊ ਕੇਂਦਰ ਮੁੜ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ

ਤਲਵੰਡੀ ਸਾਬੋ ਵਿਖੇ ਨਸ਼ਾ ਛੁਡਾਊ ਕੇਂਦਰ ਮੁੜ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ: ਐਸ ਐਮ ਓ ਤਲਵੰਡੀ ਸਾਬੋ।
Facebook
X
WhatsApp

ਤਲਵੰਡੀ ਸਾਬੋ ਵਿਖੇ ਨਸ਼ਾ ਛੁਡਾਊ ਕੇਂਦਰ ਮੁੜ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ: ਐਸ ਐਮ ਓ ਤਲਵੰਡੀ ਸਾਬੋ।

ਤਲਵੰਡੀ ਸਾਬੋ, _ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਪੰਜਾਬ ਸਰਕਾਰ ਦੀ ਚੀਫ਼ ਵਿਪ ਪ੍ਰੋ ਬਲਜਿੰਦਰ ਕੌਰ ਐਮ ਐਲ ਏ ਤਲਵੰਡੀ ਸਾਬੋ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਰਵੀ ਕਾਂਤ ਗੁਪਤਾ ਦੀ ਯੋਗ ਅਗਵਾਈ ਹੇਠ ਸਬ ਡਿਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਨਸ਼ਾ ਛੁਡਾਊ ਕੇਂਦਰ (ਡੀ-ਐਡੀਕਸ਼ਨ ਸੈਂਟਰ) ਜੋ ਕਿ ਲੰਬੇ ਸਮੇਂ ਤੋਂ ਬੰਦ ਸੀ, ਉਸਦਾ ਨਵੀਨੀਕਰਨ ਦਾ ਕੰਮ ਹੁਣ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦ ਹੀ ਇਹ ਕੇਂਦਰ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ ਜਾਵੇਗਾ।

ਇਸ ਪ੍ਰੋਜੈਕਟ ਨੂੰ ਸਾਕਾਰ ਕਰਨ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ। ੳਨ੍ਹਾਂ ਵੱਲੋਂ ਸਿਹਤ ਵਿਭਾਗ ਨਾਲ ਲਗਾਤਾਰ ਪੱਤਰ ਵਿਹਾਰ ਕੀਤਾ ਗਿਆ ਅਤੇ ਖੁਦ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕੇਂਦਰ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਗਿਆ।

ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੇਂਦਰ ਨੂੰ ਰਸਮੀ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਬਾਅਦ ਇਮਾਰਤ ਦੀ ਮੁਰੰਮਤ, ਨਵੀਨੀਕਰਨ ਅਤੇ ਆਧੁਨਿਕ ਉਪਕਰਨਾਂ ਦੀ ਖਰੀਦ ਲਈ ਲੋੜੀਂਦੇ ਫੰਡ ਜਾਰੀ ਕੀਤੇ ਗਏ। ਪਿਛਲੇ ਇੱਕ ਮਹੀਨੇ ਤੋਂ ਜੰਗੀ ਪੱਧਰ ’ਤੇ ਚੱਲ ਰਹੇ ਕੰਮ ਤਹਿਤ ਇਮਾਰਤ ਦੀ ਕਾਇਆ-ਕਲਪ ਕੀਤੀ ਗਈ ਹੈ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਸਥਾਪਨਾ ਵੀ ਲਗਭਗ ਪੂਰੀ ਹੋ ਚੁੱਕੀ ਹੈ।

ਡਾ. ਰਵੀ ਕਾਂਤ ਗੁਪਤਾ ਨੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਕੋਲ ਕੇਂਦਰ ਦੀ ਜਲਦ ਇੰਸਪੈਕਸ਼ਨ ਕਰਵਾਉਣ ਦੀ ਮੰਗ ਰੱਖੀ ਹੈ। ਇਸ ਸਬੰਧੀ ਸਿਵਲ ਸਰਜਨ ਨੇ ਭਰੋਸਾ ਦਿਵਾਇਆ ਹੈ ਕਿ ਨਿਰੀਖਣ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ ਤਾਂ ਜੋ ਕੇਂਦਰ ਨੂੰ ਜਲਦ ਤੋਂ ਜਲਦ ਲਾਇਸੈਂਸ ਜਾਰੀ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਐਸ.ਡੀ.ਐੱਚ. ਤਲਵੰਡੀ ਸਾਬੋ ਵਿਖੇ ਪਿਛਲੇ 5-6 ਸਾਲਾਂ ਤੋਂ ਮਨੋ ਰੋਗਾਂ ਦੇ ਮਾਹਿਰ (ਸਾਈਕਾਇਟ੍ਰਿਸਟ) ਡਾ ਅੰਕੁਰ ਸਿੰਗਲਾ ਵੱਲੋਂ ਨਿਯਮਿਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੇਂਦਰ ਲਈ ਲੋੜੀਂਦੇ ਸਟਾਫ਼ ਦੀ ਨਿਯੁਕਤੀ ਵੀ ਕੀਤੀ ਜਾ ਚੁੱਕੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇੰਸਪੈਕਸ਼ਨ ਅਤੇ ਲਾਇਸੈਂਸ ਮਿਲਣ ਉਪਰੰਤ ਕੇਂਦਰ ਵਿੱਚ ਮਰੀਜ਼ਾਂ ਨੂੰ ਦਾਖ਼ਲ ਕਰਕੇ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਐਸ ਐਮ ੳ ਤਲਵੰਡੀ ਸਾਬੋ ਦੇ ਅਨੁਸਾਰ ਇੰਸਪੈਕਸ਼ਨ ਅਤੇ ਲਾਇਸੈਂਸ ਮਿਲਣ ਉਪਰੰਤ ਕੇਂਦਰ ਨੂੰ ਸ਼ੁਰੂਆਤੀ ਪੜਾਅ ਵਿੱਚ 10 ਬਿਸਤਰਿਆਂ ਵਾਲੇ ਨਸ਼ਾ ਛੁਡਾਊ ਕੇਂਦਰ ਵਜੋਂ ਚਲਾਇਆ ਜਾਵੇਗਾ। ਭਵਿੱਖ ਵਿੱਚ ਮਰੀਜ਼ਾਂ ਦੀ ਲੋੜ ਅਤੇ ਸੇਵਾਵਾਂ ਦੇ ਵਿਸਤਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕੀਤੀ ਜਾਵੇਗੀ।

ਕੇਂਦਰ ਸ਼ੁਰੂ ਹੋਣ ਨਾਲ ਨਸ਼ੇ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਨੂੰ ਦਾਖ਼ਲ ਕਰਕੇ ਇਲਾਜ, ਕਾਊਂਸਲਿੰਗ, ਮੁੜ ਵਸੇਬੇ ਅਤੇ ਮਾਨਸਿਕ ਸਿਹਤ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਇਲਾਕੇ ਦੇ ਲੋਕਾਂ ਦਾ ਮੰਨਣਾ ਹੈ ਕਿ ਇਹ ਕੇਂਦਰ ਨਾ ਸਿਰਫ਼ ਤਲਵੰਡੀ ਸਾਬੋ ਸਗੋਂ ਆਸ-ਪਾਸ ਦੇ ਪੇਂਡੂ ਖੇਤਰਾਂ ਲਈ ਵੀ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਲਾਕੇ ਦੇ ਲੋਕਾਂ ਦਾ ਮੰਨਣਾ ਹੈ ਕਿ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਨਸ਼ਿਆਂ ਖ਼ਿਲਾਫ਼ ਚੱਲ ਰਹੀ ਸਰਕਾਰੀ ਮੁਹਿੰਮ ਨੂੰ ਵੱਡਾ ਬਲ ਮਿਲੇਗਾ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਆਪਣੇ ਹੀ ਇਲਾਕੇ ਵਿੱਚ ਮਿਆਰੀ ਇਲਾਜ ਅਤੇ ਕਾਊਂਸਲਿੰਗ ਦੀ ਸਹੂਲਤ ਉਪਲਬਧ ਹੋ ਸਕੇਗੀ।

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket