ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਜਸਵਿੰਦਰ ਸਿੰਘ ਸ਼ਿੰਦਾ ਨੇ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Facebook
X
WhatsApp

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ-

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਜਸਵਿੰਦਰ ਸਿੰਘ ਸ਼ਿੰਦਾ ਨੇ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਜਸਵਿੰਦਰ ਸਿੰਘ ਸ਼ਿੰਦਾ ਨੇ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਜਸਵਿੰਦਰ ਸਿੰਘ ਸ਼ਿੰਦਾ ਨੇ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 

ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ‘ਤੇ ਦਿਖਾਈ ਜਾਵੇਗੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ 30 ਮਿੰਟ ਦੀ ਦਸਤਾਵੇਜ਼ੀ

 

*ਜ਼ਿਲ੍ਹੇ ਭਰ ਦੇ ਪਿੰਡ ਵਾਸੀਆਂ ਨੂੰ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ਦੀ ਅਪੀਲ

 

ਬਠਿੰਡਾ, 7 ਜੁਲਾਈ :

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਸ ਡਾਕੂਮੈਂਟਰੀ ਵੈਨ ਨੂੰ ਬਠਿੰਡਾ ਬਲਾਕ ਦੇ ਪਿੰਡਾਂ ਲਈ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਇੰਚਾਰਜ ਸ੍ਰੀ ਜਸਵਿੰਦਰ ਸਿੰਘ ਸ਼ਿੰਦਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਹੈ। ਇਸ ਵੈਨ ‘ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।

 

ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਡਾਕੂਮੈਂਟਰੀ ਵੈਨ ਬਲਾਕ ਬਠਿੰਡਾ ਦੇ ਪਿੰਡ ਫੂਸ ਮੰਡੀ ਅਤੇ ਭਾਗੂ ਵਿਖੇ ਸ਼ਾਮ ਕਰੀਬ 6 ਵਜ੍ਹੇ ਪਹਿਲਾ ਸ਼ੋਅ ਅਤੇ ਕਰੀਬ 07 ਵਜ੍ਹੇ ਦੂਜੇ ਪਿੰਡ ਵਿਖੇ ਦਸਤਾਵੇਜ਼ੀ ਸ਼ੋਅ ਦਿਖਾਏਗੀ। ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।

 

 

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾ ਬਲਾਕ ਬਠਿੰਡਾ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਰੋਜਾਨਾਂ ਦੋ ਪਿੰਡ ਕਵਰ ਕਰਦਿਆਂ ਪਹਿਲਾ ਸ਼ੋਅ ਸ਼ਾਮ 6 ਵਜੇ ਅਤੇ ਦੂਜਾ ਸ਼ੋਅ ਕਰੀਬ 7 ਵਜੇ ਦਿਖਾਇਆ ਕਰੇਗੀ। ਉਨ੍ਹਾਂ ਦੱਸਿਆ ਕਿ 8 ਜੁਲਾਈ ਨੂੰ ਡਾਕੂਮੈਂਟਰੀ ਵੈਨ ਵੱਲੋਂ ਗੁਲਾਬਗੜ੍ਹ ਅਤੇ ਕਟਾਰ ਸਿੰਘ ਵਾਲਾ ਵਿਖੇ, 9 ਜੁਲਾਈ ਨੂੰ ਪਿੰਡ ਗਹਿਰੀ ਭਾਗੀ ਅਤੇ ਜੱਸੀ ਪੌ ਵਾਲੀ ਵਿਖੇ ਸ਼ੋਅ ਦਿਖਾਏ ਜਾਣਗੇ। ਬਲਾਕ ਬਠਿੰਡਾ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।

kalyantvpunjab

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket