PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ

PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ
Facebook
X
WhatsApp

PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ

PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ
PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ

ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (PIT), ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਿਰਲੇਖ ਹੇਠ ਵਿਸ਼ੇਸ਼ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸੰਸਥਾ ਦੇ ਡਾਇਰੈਕਟਰ ਡਾ. ਦੇਵਾਨੰਦ ਉੱਤਮ ਅਤੇ ਅਸਿਸਟੈਂਟ ਡਾਇਰੈਕਟਰ ਵਿਨੀਤ ਚਾਵਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਨੰਦਗੜ੍ਹ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਅਤੇ ਮੈਡਮ ਮਨਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾਇਰੈਕਟਰ ਡਾ. ਦੇਵਾਨੰਦ ਉੱਤਮ ਵੱਲੋਂ ਡਾ. ਅਮਨਦੀਪ ਕੌਰ ਨੂੰ ਵਿਸ਼ੇਸ਼ ਤੋਹਫ਼ਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੀਆਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸੁਖਦੀਪ ਕੌਰ ਅਤੇ ਅਮਨੀਤ ਕੌਰ ਨੇ ਪੰਜਾਬੀ ਲੋਕ ਨਾਚ ਪੇਸ਼ ਕੀਤਾ, ਜਦਕਿ ਨਿਸ਼ਾ ਅਤੇ ਸੁਖਦੇਵ ਕੌਰ ਨੇ ਡਾਂਸ ਦੀ ਪੇਸ਼ਕਾਰੀ ਦਿੱਤੀ। ਲੜਕੀਆਂ ਦੇ ਗਰੁੱਪ ਵੱਲੋਂ ਗਿੱਧਾ ਪੇਸ਼ ਕਰਕੇ ਸਮਾਗਮ ਵਿੱਚ ਰੌਣਕਾਂ ਭਰੀਆਂ ਗਈਆਂ। ਕਮਲ ਅਤੇ ਅਨੁਪ੍ਰੀਤ ਦੇ ਗਰੁੱਪ ਵੱਲੋਂ ਸਾਰਥਕ ਸਕਿੱਟ ਪੇਸ਼ ਕੀਤੀ ਗਈ, ਜਿਸ ਨੂੰ ਹਾਜ਼ਰੀਨ ਵੱਲੋਂ ਖੂਬ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਰਾਜਵੀਰ ਕੌਰ ਅਤੇ ਸਿਮਰਨ ਵੱਲੋਂ ਸੋਲੋ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ।

PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ
PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ

ਇਸ ਮੌਕੇ ਡਾਇਰੈਕਟਰ ਡਾ. ਦੇਵਾਨੰਦ ਉੱਤਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਅਮੀਰ ਵਿਰਸੇ, ਤਿਉਹਾਰਾਂ ਦੀ ਮਹੱਤਤਾ ਅਤੇ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਨੇ ਖੁੱਲ੍ਹ ਕੇ ਡਾਂਸ ਕਰਦਿਆਂ ਤੀਆਂ ਦੇ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ਼ ਅਤੇ ਫੈਕਲਟੀ ਮੈਂਬਰ ਵੀ ਹਾਜ਼ਰ ਰਹੇ।

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਸਟੇਟ ਟੈਕਨੀਕਲ ਯੂਨੀਵਰਸਿਟੀ (MRSPTU) ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਡਾ. ਪਰਮਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ‘ਤੀਆਂ ਤੀਜ ਦੀਆਂ’ ਸਮਾਗਮ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

kalyantvpunjab

PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ
PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket